Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਮਾਡਲ ਦਿਵਿਆ ਪਾਹੂਜਾ ਦੀ ਲਾਸ਼ ਦਾ ਮਿਲਿਆ ਸੁਰਾਗ,ਭਾਖੜਾ ‘ਚੋਂ ਮਿਲੀ ਲਾਸ਼

ਮਾਡਲ ਦਿਵਿਆ ਪਾਹੂਜਾ ਦੀ ਲਾਸ਼ ਦਾ ਮਿਲਿਆ ਸੁਰਾਗ,ਭਾਖੜਾ ‘ਚੋਂ ਮਿਲੀ ਲਾਸ਼

ਹਰਿਆਣਾ ਪੁਲਿਸ ਨੂੰ ਮਾਡਲ ਦਿਵਿਆ ਪਾਹੂਜਾ ਦੀ ਲਾਸ਼ ਦਾ ਸੁਰਾਗ ਮਿਲਿਆ ਹੈ। ਕਤਲ ਤੋਂ ਬਾਅਦ ਦਿਵਿਆ ਪਾਹੂਜਾ ਦੀ ਲਾਸ਼ ਭਾਖੜਾ ਨਹਿਰ ‘ਚ ਸੁੱਟੀ ਗਈ ਸੀ। ਬਲਰਾਜ ਗਿੱਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਹ ਖੁਲਾਸਾ ਹੋਇਆ ਹੈ। ਹਰਿਆਣਾ ਦੇ ਟੋਹਾਣਾ ‘ਚੋਂ ਭਾਖੜਾ ਨਹਿਰ ‘ਚ ਲਾਸ਼ ਮਿਲੀ ਹੈ।ਦੱਸ ਦੇਈਏ ਕਿ ਇਹ ਘਟਨਾ 2 ਜਨਵਰੀ ਦੀ ਹੈ। ਦਿਵਿਆ ਮਾਲਕ ਅਭਿਜੀਤ ਨਾਲ ਗੁਰੂਗ੍ਰਾਮ ਦੇ ਇੱਕ ਹੋਟਲ ਪਹੁੰਚੀ ਸੀ। ਦਿਵਿਆ ਕੋਲ ਅਭਿਜੀਤ ਦੀਆਂ ਕੁਝ ਇਤਰਾਜ਼ਯੋਗ ਤਸਵੀਰਾਂ ਸਨ, ਜਿਨ੍ਹਾਂ ਨੂੰ ਦਿਵਿਆ ਨੇ ਡਿਲੀਟ ਨਹੀਂ ਕੀਤਾ। ਦੋਸ਼ ਹੈ ਕਿ ਬਾਅਦ ‘ਚ ਅਭਿਜੀਤ ਨੇ ਦਿਵਿਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਲਾਸ਼ ਨੂੰ ਸੁੱਟ ਦਿੱਤਾ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਹੋਟਲ ਮਾਲਕ ਅਭਿਜੀਤ ਦੀ BMW ਕਾਰ ਪੰਜਾਬ ਦੇ ਪਾਟੀਆ ਤੋਂ ਪੁਲਿਸ ਨੇ ਬਰਾਮਦ ਕੀਤੀ ਹੈ। ਪਰ ਦਿਵਿਆ ਦੀ ਲਾਸ਼ ਨਹੀਂ ਮਿਲੀ। ਪੁਲਿਸ ਬਲਰਾਜ ਦੀ ਭਾਲ ਕਰ ਰਹੀ ਸੀ।