Business Khas

You are currently viewing ਮਾਤਾ ਚਰਨ ਕੌਰ ਬਾਰੇ ਖਬਰਾਂ ਪਿੱਛੋਂ ਮੂਸੇਵਾਲਾ ਦੇ ਪਿਤਾ ਨੇ ਸੋਸ਼ਲ ਮੀਡੀਆ ‘ਤੇ ਪਾਈ ਪੋਸਟ…

ਮਾਤਾ ਚਰਨ ਕੌਰ ਬਾਰੇ ਖਬਰਾਂ ਪਿੱਛੋਂ ਮੂਸੇਵਾਲਾ ਦੇ ਪਿਤਾ ਨੇ ਸੋਸ਼ਲ ਮੀਡੀਆ ‘ਤੇ ਪਾਈ ਪੋਸਟ…

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੀ ਲੰਘੇ ਹਫਤੇ ਗਰਭਵਤੀ ਹੋਣ ਦੀ ਖਬਰ ਆਈ ਸੀ। ਇਸ ਪਿੱਛੋਂ ਸੋਸ਼ਲ ਮੀਡੀਆ ਉਤੇ ਤਰ੍ਹਾਂ-ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਫੇਸਬੁਕ ਸਫੇ ਉਤੇ ਖਾਸ ਅਪੀਲ ਕੀਤੀ ਹੈ।ਉਨ੍ਹਾਂ ਨੇ ਇਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ-ਸਿੱਧੂ ਨੂੰ ਚਾਹੁਣ ਵਾਲਿਆਂ ਦੇ ਅਸੀਂ ਧੰਨਵਾਦੀ ਹਾਂ ਜੋ ਸਾਡੇ ਪਰਿਵਾਰ ਪ੍ਰਤੀ ਫ਼ਿਕਰਮੰਦ ਹਨ। ਪਰ ਅਸੀਂ ਬੇਨਤੀ ਕਰਦੇ ਹਾਂ ਬਹੁਤ ਸਾਰੀਆਂ ਅਫਵਾਹਾਂ ਪਰਿਵਾਰ ਬਾਰੇ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ ਉਤੇ ਯਕੀਨ ਨਾ ਕੀਤਾ ਜਾਵੇ। ਜੋ ਵੀ ਖ਼ਬਰ ਹੋਵੇਗੀ, ਪਰਿਵਾਰ ਵੱਲੋਂ ਤੁਹਾਡੇ ਸਭ ਨਾਲ ਸਾਂਝੀ ਕਰ ਦਿੱਤੀ ਜਾਵੇਗੀ।