Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਮਾਨਸਾ ‘ਚ 6 ਸਾਲਾ ਬੱਚੇ ਦੀ ਹੱਤਿਆ, ਪੀੜਤ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਮੂਸੇਵਾਲਾ ਦੇ ਮਾਪੇ

ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਚ ਛੇ ਸਾਲਾਂ ਦੇ ਬੱਚੇ ਹਰਉਦੈਵੀਰ ਸਿੰਘ ਦੀ ਬੁਲੇਟ ਮੋਟਰਸਾਈਕਲ ਸਵਾਰ ਦੋ ਜਾਣਿਆ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਮਾਪੇ ਪੀੜਤ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਹਨ।

ਦੱਸ ਦਈਏ ਕਿ ਪਿੰਡ ਕੋਟਲੀ ਵਾਸੀ ਜਸਪ੍ਰੀਤ ਸਿੰਘ ਆਪਣੇ ਲੜਕੇ-ਲੜਕੀ ਨਾਲ ਘਰ ਜਾ ਰਿਹਾ ਸੀ ਤਾਂ ਅਚਾਨਕ ਬੁਲੇਟ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਇਸ ਦੌਰਾਨ ਗੋਲੀ ਬੱਚੇ ਦੇ ਸਿਰ ‘ਚ ਲੱਗ ਗਈ, ਜਿਸ ਨੂੰ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਪਰ 6 ਸਾਲ ਦੇ ਬੱਚੇ ਨੂੰ ਮਾਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਇਸ ਲਈ ਉਹ ਇਨਸਾਫ਼ ਦੀ ਮੰਗ ਕਰਦੇ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਲੋਕ ਪਿੰਡ ਦੇ ਹੀ ਵਸਨੀਕ ਹਨ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।