Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮਾਨਸੂਨ ਤੋਂ ਪਹਿਲਾਂ ਸਤਲੁਜ ਦੇ ਸੰਵੇਦਨਸ਼ੀਲ ਬੰਨ੍ਹਾਂ ਦੀ ਮਜ਼ਬੂਤੀ ਦੀ ਵੀ ਕੀਤੀ ਸਮੀਖਿਆ

ਮਾਨਸੂਨ ਤੋਂ ਪਹਿਲਾਂ ਸਤਲੁਜ ਦੇ ਸੰਵੇਦਨਸ਼ੀਲ ਬੰਨ੍ਹਾਂ ਦੀ ਮਜ਼ਬੂਤੀ ਦੀ ਵੀ ਕੀਤੀ ਸਮੀਖਿਆ

ਜਲੰਧਰ, 13 ਮਈ : ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਹੜ੍ਹ ਸੁਰੱਖਿਆ ਕਾਰਜਾਂ ਵਿੱਚ ਲੱਗੇ ਸਾਰੇ ਵਿਭਾਗਾਂ ਨੂੰ ਚੱਲ ਰਹੇ ਪ੍ਰਾਜੈਕਟ 20 ਜੂਨ, 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਤਿਆਰੀ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੜ੍ਹ ਸੁਰੱਖਿਆ ਪ੍ਰਬੰਧਾਂ ਸਬੰਧੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਭਰ ਵਿੱਚ ਚੱਲ ਰਹੇ ਵੱਖ-ਵੱਖ ਹੜ੍ਹ ਪ੍ਰਬੰਧਨ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਮੁਲਾਂਕਣ ਕੀਤਾ। ਉਨ੍ਹਾਂ ਡਰੇਨੇਜ ਅਤੇ ਸਿੰਚਾਈ ਵਿਭਾਗਾਂ ਨੂੰ ਸਤਲੁਜ ਦਰਿਆ ਵਿੱਚੋਂ ਗਾਰ ਕੱਢਣ ਦਾ ਕੰਮ ਨਿਰਧਾਰਤ ਸਮੇਂ ਤੱਕ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭਾਰੀ ਬਾਰਸ਼ ਦੌਰਾਨ ਦਰਿਆ ਦੇ ਵਾਧੂ ਪਾਣੀ ਦੇ ਸੁਚਾਰੂ ਵਹਾਅ ਨੂੰ ਯਕੀਨੀ ਬਣਾਉਣ ਲਈ ਇਹ ਬਹੁਤ ਜ਼ਰੂਰੀ ਹੈ।
ਸ਼੍ਰੀ ਵਾਲੀਆ ਨੇ ਸਾਰੇ ਸਬ-ਡਵੀਜ਼ਨਲ ਮੈਜਿਸਟ੍ਰੇਟਸ ਨੂੰ ਮਾਨਸੂਨ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਅਹਿਤਿਆਤ ਵਜੋਂ 31 ਮਈ ਤੱਕ ਖੋਜ ਅਤੇ ਬਚਾਅ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਲੋੜ ਪੈਣ ’ਤੇ ਵਸਨੀਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਤਬਦੀਲ ਕਰਨ ਲਈ ਪਹਿਲਾਂ ਹੀ ਨਿਕਾਸੀ ਕੇਂਦਰਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਤਿਆਰ ਰੱਖਿਆ ਜਾਵੇ।
ਜ਼ਿਲ੍ਹੇ ਦੇ ਐਮਰਜੈਂਸੀ ਸਾਜੋ-ਸਾਮਾਨ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਹੜ੍ਹ ਨਾਲ ਨਜਿੱਠਣ ਦੇ ਉਪਾਵਾਂ ਨੂੰ ਮਜ਼ਬੂਤ ਕਰਨ ਲਈ ਲੋੜੀਂਦੀਆਂ ਕਿਸ਼ਤੀਆਂ, ਲਾਈਫ ਜੈਕਟਾਂ, ਸਰਚ ਲਾਈਟਾਂ, ਗੋਤਾਖੋਰ, ਰੇਤ ਦੀਆਂ ਬੋਰੀਆਂ, ਵਾਟਰ ਪੰਪ ਅਤੇ ਚਾਰਾ ਖ਼ਰੀਦਣ ਦੀ ਹਦਾਇਤ ਕੀਤੀ। ਉਨ੍ਹਾਂ ਹੜ੍ਹ ਸੁਰੱਖਿਆ ਕਾਰਜਾਂ ਨਾਲ ਜੁੜੇ ਅਧਿਕਾਰੀਆਂ ਨੂੰ ਆਪਣੇ ਮੋਬਾਈਲ ਫੋਨਾਂ ‘ਤੇ ਸਚੇਤ ਐਪ ਇਨਸਟਾਲ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਉਨ੍ਹਾਂ ਨੂੰ ਹੜ੍ਹਾਂ ਦੀ ਸ਼ੁਰੂਆਤੀ ਚਿਤਾਵਨੀ ਅਤੇ ਅਲਰਟ ਮਿਲ ਸਕਣ।