Business Khas

Latest news
सतगुरु कबीर साहिब जी के प्रकाश उत्सव के उपलक्ष्य में निकाली गई संध्या फेरी ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ

ਮਾਲ ਅਧਿਕਾਰੀਆਂ ਵੱਲੋਂ ਦਫ਼ਤਰਾਂ ਦੇ ਬਾਕੀ ਸਾਰੇ ਕੰਮ ਕਰਦੇ ਹੋਏ ਇਕੱਲਾ ਰਜਿਸਟ੍ਰੇਸ਼ਨ ਦਾ ਕੰਮ ਨਾ ਕਰਨ ਦਾ ਫ਼ੈਸਲਾ

ਰਜਿਸਟ੍ਰੇਸ਼ਨ ਦੇ ਕੰਮ ਸੰਬੰਧੀ ਵਿਜੀਲੈਂਸ ਵਿਭਾਗ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਕੀਤੀ ਜਾ ਰਹੀ ਨਾਜਾਇਜ਼ ਕਾਰਵਾਈ/ਝੂਠੇ ਮੁਕੱਦਮਿਆਂ ਦੇ ਰੋਸ ਵਜੋਂ ਮਾਲ ਅਧਿਕਾਰੀਆਂ ਵੱਲੋਂ ਦਫ਼ਤਰਾਂ ਦੇ ਬਾਕੀ ਸਾਰੇ ਕੰਮ ਕਰਦੇ ਹੋਏ ਇਕੱਲਾ ਰਜਿਸਟ੍ਰੇਸ਼ਨ ਦਾ ਕੰਮ ਨਾ ਕਰਨ ਦਾ ਫ਼ੈਸਲਾ ਲਿਆ ਗਿਆ ਸੀ, ਜਿਸ ਕਰਕੇ ਸਰਕਾਰ ਵੱਲੋਂ ਮਾਲ ਵਿਭਾਗ ਦੀਆਂ ਸਮੂਹ ਜੱਥੇਬੰਦੀਆਂ (ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ, ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ, ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਅਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ) ਦੀ ਸਾਂਝੇ ਰੂਪ ਵਿੱਚ ਬਣੀ ਸਾਂਝੀ ਐਕਸ਼ਨ ਕਮੇਟੀ, ਮਾਲ ਵਿਭਾਗ, ਪੰਜਾਬ ਨੂੰ ਮਿਤੀ 04-03-2025 ਨੂੰ ਚੰਡੀਗੜ੍ਹ ਸਥਿਤ ਸਕੱਤਰੇਤ ਵਿਖੇ ਮੀਟਿੰਗ ਲਈ ਸੱਦਿਆ ਗਿਆ, ਪਰ ਸਰਕਾਰ ਵੱਲੋਂ ਜਥੇਬੰਦੀ ਨਾਲ ਮੀਟਿੰਗ ਹੀ ਨਹੀਂ ਕੀਤੀ ਗਈ। ਸਰਕਾਰ ਵੱਲੋਂ ਮੀਡੀਆ/ਸੋਸ਼ਲ ਮੀਡੀਆ ਰਾਹੀਂ ਵੀ ਮਾਲ ਵਿਭਾਗ ਦੇ ਮੁਲਾਜ਼ਮਾਂ ਦੇ ਅਕਸ ਨੂੰ ਖ਼ਰਾਬ ਕੀਤਾ ਜਾ ਰਿਹਾ ਹੈ, ਜਿਸ ਦਾ ਸਭਨਾਂ ਵਿੱਚ ਬਹੁਤ ਰੋਸ ਹੈ।

ਹੁਣ ਸਰਕਾਰ ਵੱਲੋਂ 15 ਮਾਲ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਨਾਦਰਸ਼ਾਹੀ ਫ਼ਰਮਾਨ ਜਾਰੀ ਕੀਤੇ ਗਏ ਹਨ, ਜਿਸ ਦੀ ਜੱਥੇਬੰਦੀ ਵੱਲੋਂ ਪੁਰਜ਼ੋਰ ਨਿਖੇਧੀ ਕੀਤੀ ਜਾਂਦੀ ਹੈ।

ਸਰਕਾਰ ਦੀ ਇਹ ਬਦਲੇ ਦੀ ਭਾਵਨਾ ਨਾਲ ਕੀਤੀ ਗਈ ਕਾਰਵਾਈ ਬਰਦਾਸ਼ਤ ਕਰਨ ਯੋਗ ਨਹੀਂ ਹੈ।

ਇਸ ਲਈ ਸਾਂਝੀ ਐਕਸ਼ਨ ਕਮੇਟੀ, ਮਾਲ ਵਿਭਾਗ, ਪੰਜਾਬ ਨੇ ਫ਼ੈਸਲਾ ਕੀਤਾ ਹੈ ਕੇ ਮਿਤੀ 05-03-2025 ਨੂੰ ਸੂਬੇ ਦੇ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਸੂਬੇ ਦੇ ਡੀ.ਸੀ. ਦਫ਼ਤਰਾਂ ਦੇ ਸਮੂਹ ਕਰਮਚਾਰੀ, ਸੂਬੇ ਦੇ ਸਮੂਹ ਕਾਨੂੰਗੋ ਅਤੇ ਸੂਬੇ ਦੇ ਸਮੂਹ ਪਟਵਾਰੀ ਸਮੂਹਿਕ ਛੁੱਟੀ ਤੇ ਰਹਿਣਗੇ ਤੇ ਕੋਈ ਵੀ ਕਰਮਚਾਰੀ ਦਫਤਰਾਂ ਅਤੇ ਪਟਵਾਰ ਸਰਕਲਾਂ ਵਿੱਚ ਹਾਜ਼ਰ ਨਹੀਂ ਹੋਵੇਗਾ।

05 ਨੂੰ ਮੋਗਾ ਵਿਖੇ ਸਾਂਝੀ ਐਕਸ਼ਨ ਕਮੇਟੀ ਵੱਲੋਂ ਮੀਟਿੰਗ ਕੀਤੀ ਜਾਵੇਗੀ, ਇਸ ਮੀਟਿੰਗ ਵਿੱਚ ਸਾਂਝੀ ਐਕਸ਼ਨ ਕਮੇਟੀ ਦੇ ਸਮੂਹ ਆਗੂ ਸਾਹਿਬਾਨ, ਮੁਅੱਤਲ ਹੋਏ ਮਾਲ ਅਧਿਕਾਰੀ ਅਤੇ ਹੋਰ ਮੁਲਾਜ਼ਮ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਅਗਲੇ ਤਿੱਖੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ।