Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਵਿਆਜ ਰਹਿਤ ਕਰਜ਼ੇ ਦੀ ਸੀਮਾ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦਾ ਕੀਤਾ ਐਲਾਨ

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਨੂੰ ਪਹਿਲਾਂ ਨਾਲੋਂ ਆਰਥਿਕ ਤੌਰ ‘ਤੇ ਮਜ਼ਬੂਤ ​​ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਸਰਕਾਰ ਨੇ ਲਗਭਗ ਚਾਰ ਸਾਲ ਪਹਿਲਾਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸ਼ੁਰੂ ਕੀਤੀ ਸੀ। ਇਹ ਕੇਂਦਰ ਸਰਕਾਰ ਦੀ ਸਭ ਤੋਂ ਵਧੀਆ ਯੋਜਨਾ ਰਹੀ। ਇਸ ਤੋਂ ਇਲਾਵਾ ਕੇਂਦਰ ਅਤੇ ਸੂੂਬਿਆਂ ਵੱਲੋਂ ਕਿਸਾਨਾਂ ਲਈ ਹਰ ਤਰ੍ਹਾਂ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ।

ਕੇਂਦਰ ਤੋਂ ਲੈ ਕੇ ਸੂਬਾ ਸਰਕਾਰਾਂ ਕਿਸਾਨਾਂ ਦੀ ਆਰਥਿਕ ਮਦਦ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਚਲਾਉਂਦੀਆਂ ਹਨ। ਇਸ ਦੌਰਾਨ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਕਿਸਾਨਾਂ ਦੇ ਸਸ਼ਕਤੀਕਰਨ ਲਈ ਬਜਟ ਵਿੱਚ ਵੱਡਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: ਭੂਤ ਕੱਢਣ ਦੇ ਨਾਂਅ ‘ਤੇ ਤਾਂਤਰਿਕ ਨਾਬਾਲਗ ਨਾਲ ਕਰਦਾ ਰਿਹਾ ਜਬਰ-ਜਨਾਹ

ਉਨ੍ਹਾਂ ਨੇ ਸ਼ੁੱਕਰਵਾਰ ਨੂੰ ਸੂਬਾ ਸਰਕਾਰ ਦਾ ਬਜਟ ਪੇਸ਼ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਖੁ਼ਸ਼ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਵਿਆਜ ਰਹਿਤ ਕਰਜ਼ੇ ਦੀ ਸੀਮਾ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਇਹ ਵਾਧਾ ਅਗਲੇ ਵਿੱਤੀ ਸਾਲ ਯਾਨੀ 1 ਅਪ੍ਰੈਲ ਤੋਂ ਲਾਗੂ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਸਾਲ 30 ਲੱਖ ਤੋਂ ਵੱਧ ਕਿਸਾਨਾਂ ਨੂੰ 25,000 ਕਰੋੜ ਰੁਪਏ ਦਾ ਲੋਨ ਦਿੱਤਾ ਜਾਵੇਗਾ। ਇੰਨਾ ਹੀ ਨਹੀਂ, ਸਰਕਾਰ ਭੂ ਸ਼੍ਰੀ ਯੋਜਨਾ ਦੇ ਤਹਿਤ ਆਉਣ ਵਾਲੇ ਵਿੱਤੀ ਸਾਲ ‘ਚ ਕਿਸਾਨਾਂ ਨੂੰ 10,000 ਰੁਪਏ ਦੀ ਵਾਧੂ ਸਬਸਿਡੀ ਦੇਵੇਗੀ। ਇਹ ਲਾਭ ਕਿਸਾਨ ਕ੍ਰੈਡਿਟ ਕਾਰਡ ਧਾਰਕਾਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਕਿਸਾਨਾਂ ਨੂੰ ਲੋੜ ਦੇ ਸਮੇਂ ਬੀਜ, ਖਾਦ, ਕੀਟਨਾਸ਼ਕ ਅਤੇ ਹੋਰ ਖੇਤੀ ਸਮੱਗਰੀ ਖਰੀਦਣ ਵਿੱਚ ਮਦਦ ਕਰੇਗੀ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਸੂਬਾ ਸਰਕਾਰ ਦਾ ਬਜਟ ਪੇਸ਼ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਖੁ਼ਸ਼ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਵਿਆਜ ਰਹਿਤ ਕਰਜ਼ੇ ਦੀ ਸੀਮਾ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਇਹ ਵਾਧਾ ਅਗਲੇ ਵਿੱਤੀ ਸਾਲ ਯਾਨੀ 1 ਅਪ੍ਰੈਲ ਤੋਂ ਲਾਗੂ ਕੀਤਾ ਜਾਵੇਗਾ।