Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਮੋਗਾ ਜ਼ਿਲੇ ‘ਚ ਧਾਰਾ 144 ਲਾਗੂ

ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਜ਼ਿਲਾ ਮੈਜਿਸਟ੍ਰੇਟ ਮੋਗਾ ਡਾ. ਨਿਧੀ ਕਮੁਦ ਬਾਂਬਾ ਵੱਲੋਂ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਅਤੇ ਇਹ ਆਦੇਸ਼ 30 ਸਤੰਬਰ, 2023 ਤੱਕ ਲਾਗੂ ਰਹਿਣਗੇ।

ਇਸ ਦੌਰਾਨ ਦਰਿਆ ਸਤਲੁਜ ਵਿੱਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿੱਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ ‘ਤੇ ਪਾਬੰਦੀ ਦੇ ਹੁਕਮ ਦਿੱਤੇ ਗਏ ਹਨ। ਮਿਲੀ ਜਾਣਕਾਰੀ ਦੇ ਮੁਤਾਬਕ ਵਧੀਕ ਜ਼ਿਲਾ ਮੈਜਿਸਟ੍ਰੇਟ ਮੋਗਾ ਡਾ. ਨਿਧੀ ਕਮੁਦ ਬਾਂਬਾ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲਾ ਮੋਗਾ ਦੀ ਧਰਮਕੋਟ ਸਬ-ਡਵੀਜ਼ਨ ਅੰਦਰ ਦਰਿਆ ਸਤਲੁਜ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਨਿਯਮਾਂ ਦੇ ਵਿਰੁੱਧ ਨਾਜਾਇਜ਼ ਤੌਰ ‘ਤੇ ਰੇਤੇ ਅਤੇ ਮਿੱਟੀ ਦੀ ਨਿਕਾਸੀ ਲਗਾਤਾਰ ਸਮਾਜ ਵਿਰੋਧੀ ਤੱਤਾਂ ਵੱਲੋਂ ਕੀਤੀ ਜਾ ਰਹੀ ਹੈ।