Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਮੋਬਾਇਲ ਟੁੱਟ ਜਾਣ ਉੱਤੇ ਪਰਿਵਾਰ ਵੱਲੋਂ ਗੁੱਸੇ ਹੋਣ ਦੇ ਡਰ ਤੋਂ 10 ਸਾਲਾਂ ਬੱਚੇ ਨੇ ਲਿਆ ਫਾਹਾ

ਮੋਬਾਇਲ ਟੁੱਟ ਜਾਣ ਉੱਤੇ ਪਰਿਵਾਰ ਵੱਲੋਂ ਗੁੱਸੇ ਹੋਣ ਦੇ ਡਰ ਤੋਂ 10 ਸਾਲਾਂ ਬੱਚੇ ਨੇ ਲਿਆ ਫਾਹਾ

ਗੁਰੂਹਰਸਹਾਏ ਤੋਦੇ ਪਿੰਡ ਵਿਰਕ ਖੁਰਦ ਵਿਖੇ 10 ਸਾਲਾਂ ਇੱਕ ਪ੍ਰਵਾਸੀ ਬੱਚੇ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਮ੍ਰਿਤਕ ਬੱਚੇ ਦੀ ਪਹਿਚਾਣ ਕਰਨ ਵਾਸੀ ਪਿੰਡ ਅਰਾਈਆਂਵਾਲਾ ਵਜੋਂ ਹੋਈ ਹੈ। ਕਰਨ ਨੇ ਫਾਂਸੀ ਲਗਾ ਕੇ ਆਪਣੀ ਜਾਨ ਦੇ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕਿ ਪੋਸਟਮਾਰਟਮ ਲਈ ਭੇਜਿਆ ਹੈ।ਜਾਣਕਾਰੀ ਮੁਤਾਬਿਕ 10 ਸਾਲਾ ਬੱਚੇ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਗੁਰੂ ਸਹਾਏ ਪੁਲਿਸ ਨੇ ਸੁਲਝਾ ਲਿਆ ਹੈ। ਮੋਬਾਇਲ ਟੁੱਟ ਜਾਣ ਉੱਤੇ ਪਰਿਵਾਰ ਵੱਲੋਂ ਗੁੱਸੇ ਹੋਣ ਦੇ ਡਰ ਤੋਂ 10 ਸਾਲਾਂ ਬੱਚੇ ਨੇ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕੀਤੀ। ਬੱਚੇ ਦਾ ਪਿਤਾ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਕਰਨ ਤੋਂ ਇੱਕ ਮੋਬਾਇਲ ਟੁੱਟ ਗਿਆ ਸੀ, ਜਿਸ ‘ਤੋਂ ਬਾਅਦ ਉਹ ਡਰ ਗਿਆ ਤੇ ਇਹ ਕਦਮ ਚੁੱਕ ਲਿਆ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ DSP ਅਤੁਲ ਸੋਨੀ ਨੇ ਦੱਸਿਆ ਕਿ ਕਰਨ ਪਿੰਡ ਅਰਾਈਆਂ ਵਾਲਾ ਦਾ ਰਹਿਣ ਵਾਲਾ ਹੈ।ਕਰਨ ਤੋਂ ਇੱਕ ਮੋਬਾਇਲ ਟੁੱਟ ਗਿਆ ਸੀ, ਜਿਸ ਕਰਕੇ ਉਹ ਡਰ ਗਿਆ। ਇਸ ਤੋਂ ਬਾਅਦ ਉਸ ਨੇ ਬਾਹਰ ਖੇਤਾਂ ਵਿੱਚ ਜਾ ਕੇ ਇੱਕ ਪਾਈਪ ਨਾਲ ਲਟਕ ਕੇ ਫਾਹਾ ਲੈ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।