Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਪੰਜਾਬ ਵਿੱਚ ਵੀ ਮਾਨਸੂਨ ਮੁੜ ਸਰਗਰਮ

ਵਿਸ਼ਵ ਮੌਸਮ ਵਿਗਿਆਨ ਸੰਗਠਨ ਮੁਤਾਬਕ ਇਸ ਮਹੀਨੇ ਦੇ ਸ਼ੁਰੂ ਵਿੱਚ ਅਲ ਨੀਨੋ ਦੀ ਸਥਿਤੀ ਬਣੀ ਹੋਈ ਸੀ, ਪਰ ਹੁਣ ਤੱਕ ਭਾਰਤ ਵਿੱਚ ਮਾਨਸੂਨ ‘ਤੇ ਕੋਈ ਪ੍ਰਭਾਵ ਨਹੀਂ ਦੇਖਿਆ ਗਿਆ ਹੈ।ਭਾਰਤ ਮੌਸਮ ਵਿਭਾਗ ਨੇ ਐਤਵਾਰ ਨੂੰ ਕਿਹਾ ਕਿ ਪੱਛਮੀ ਗੜਬੜੀ ਅਤੇ ਮਾਨਸੂਨ ਹਵਾਵਾਂ ਦੇ ਆਪਸੀ ਤਾਲਮੇਲ ਕਾਰਨ ਪਿਛਲੇ ਪੰਦਰਵਾੜੇ ਵਿੱਚ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਪਿਆ ਹੈ ਅਤੇ ਕਈ ਥਾਵਾਂ ‘ਤੇ ਹੜ੍ਹ ਆ ਗਏ ਹਨ। ਇਸ ਦੇ ਨਾਲ ਹੀ ਮਾਨਸੂਨ ਦਾ ਇੱਕ ਹੋਰ ਸਰਗਰਮ ਪੜਾਅ ਇਸ ਹਫ਼ਤੇ ਸ਼ੁਰੂ ਹੋਣ ਦੀ ਸੰਭਾਵਨਾ ਹੈ। ਅਗਲੇ ਪੰਜ ਦਿਨਾਂ ਵਿੱਚ ਮੱਧ ਅਤੇ ਨਾਲ ਲੱਗਦੇ ਪੂਰਬੀ ਭਾਰਤ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉਧਰ, ਪੰਜਾਬ ਵਿੱਚ ਵੀ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ, ਜਿਸ ਕਾਰਨ ਲੋਕਾਂ ਦੀ ਚਿੰਤਾ ਵਧ ਗਈ ਹੈ। ਪੰਜਾਬ ਵਿੱਚ ਪਹਿਲਾਂ ਹੀ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ’ਚ 17 ਤੇ 19 ਜੁਲਾਈ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਕੱਲ੍ਹ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਕੋਟਕਪੂਰਾ, ਮੁਕਤਸਰ ਸਾਹਿਬ, ਲੁਧਿਆਣਾ ਅਤੇ ਹੋਰ ਸ਼ਹਿਰਾਂ ਵਿਚ ਭਾਰੀ ਮੀਂਹ ਪਿਆ, ਜਿਸ ਮਗਰੋਂ ਸ਼ਹਿਰਾਂ ’ਚ ਮੁੜ ਜਲਥਲ ਹੋ ਗਿਆ।