Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਮੌਸਮ ਵਿਭਾਗ ਦੇ ਮੁਤਾਬਕ 9 ਜੁਲਾਈ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ ’ਚ ਪੈ ਸਕਦਾ ਹੈ ਭਾਰੀ ਮੀਂਹ

ਪੰਜਾਬ ਭਰ ‘ਚ ਮੌਸਮ ਬਦਲ ਗਿਆ ਹੈ ਜਿਥੇ ਲੋਕਾਂ ਨੂੰ ਭਖਦੀ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਹੈ । ਦਰਅਸਲ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸ਼ੁੱਕਰਵਾਰ ਨੂੰ ਮੀਂਹ ਪਿਆ ਹੈ ਅਤੇ ਸ਼ਨੀਵਾਰ ਨੂੰ ਵੀ ਲਗਾਤਾਰ ਮੀਹ ਪੈ ਰਿਹਾ ਹੈ । ਸ਼ੁਕਰਵਾਰ ਨੂੰ ਪੰਜਾਬ ਦੇ ਰੂਪਨਗਰ, ਗੁਰਦਾਸਪੁਰ ਅਤੇ ਲੁਧਿਆਣਾ ’ਚ ਭਾਰੀ ਮੀਂਹ ਪਿਆ ਜਦਕਿ ਸੂਬੇ ਦੇ ਬਾਕੀ ਜ਼ਿਲ੍ਹਿਆਂ ’ਚ ਬੂੰਦਾਂਬਾਦੀ ਹੀ ਰਹੀ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਸ਼ਨਿਚਰਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨੂੰ ਲੈ ਕੇ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਜ਼ਿਲ੍ਹਿਆਂ ’ਚ ਆਮ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।ਮੌਸਮ ਵਿਭਾਗ ਦੇ ਮੁਤਾਬਕ 9 ਜੁਲਾਈ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ ’ਚ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ 10 ਜੁਲਾਈ ਤੋਂ ਮੌਸਮ ਸਾਫ਼ ਹੋ ਜਾਵੇਗਾ। ਮੌਸਮ ਕੇਂਦਰ ਚੰਡੀਗੜ੍ਹ ਦੇ ਮੁਤਾਬਕ ਸ਼ੁੱਕਰਵਾਰ ਨੂੰ ਰੂਪਨਗਰ ’ਚ 21 ਮਿਲੀਮੀਟਰ, ਗੁਰਦਾਸਪੁਰ ਤੇ ਨਵਾਂਸ਼ਹਿਰ ’ਚ 4.2 ਮਿਲੀਮੀਟਰ, ਲੁਧਿਆਣਾ ’ਚ 0.5 ਮਿਲੀਲੀਟਰ ਤੇ ਚੰਡੀਗੜ੍ਹ ’ਚ 1.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੀਹ ਪੈਣ ਦੇ ਨਾਲ ਮੌਸਮ ਠੰਡਾ ਹੋ ਗਿਆ ਹੈ ਜਿਸ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।