Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों

ਮੌਸਮ ਵਿਭਾਗ ਨੇ ਅਨੁਸਾਰ ਕਈ ਉੱਤਰ-ਪੱਛਮੀ ਰਾਜਾਂ ਵਿਚ ਮੀਂਹ ਦੀ ਭਵਿੱਖਬਾਣੀ

ਮੌਸਮ ਵਿਭਾਗ (IMD) ਨੇ ਕਈ ਉੱਤਰ-ਪੱਛਮੀ ਰਾਜਾਂ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।ਅਗਲੇ 2 ਤੋਂ 3 ਦਿਨਾਂ ‘ਚ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਭਾਵੇਂ ਸਰਦੀ ਖ਼ਤਮ ਹੋਣ ਵਾਲੀ ਹੈ ਪਰ ਠੰਢ ਦਾ ਕਹਿਰ ਕੁਝ ਹੋਰ ਸਮੇਂ ਲਈ ਜਾਰੀ ਰਹਿ ਸਕਦਾ ਹੈ। ਉੱਤਰ ਪ੍ਰਦੇਸ਼, ਪੰਜਾਬ , ਹਰਿਆਣਾ, ਦਿੱਲੀ ਅਤੇ ਮੱਧ ਪ੍ਰਦੇਸ਼ ਵਿਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ। ਰਾਜਸਥਾਨ ਅਤੇ ਹਰਿਆਣਾ ਵਿੱਚ ਗੜੇਮਾਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।ਆਈਐਮਡੀ ਦੇ ਅਨੁਸਾਰ ਇਹ 1 ਅਤੇ 2 ਮਾਰਚ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪਵੇਗਾ। 2 ਮਾਰਚ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 1 ਅਤੇ 2 ਮਾਰਚ ਨੂੰ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਉੱਤਰੀ ਮੱਧ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ 2 ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਵੀ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।