ਵੈਸਟਰਨ ਡਿਸਟਰਬੈਂਸ ਕਾਰਨ ਇਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ ਐਤਵਾਰ ਤੋਂ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ‘ਚ ਤਾਪਮਾਨ 45 ਡਿਗਰੀ ਨੂੰ ਪਾਰ ਕਰ ਜਾਵੇਗਾ। ਹੁਣ ਮੌਸਮ ਵਿਭਾਗ ਨੇ ਪੰਜਾਬ ਲਈ 12 ਅਤੇ 13 ਜੂਨ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ।ਮੌਸਮ ਵਿਭਾਗ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ, ਜਦਕਿ 11 ਅਤੇ 12 ਜੂਨ ਨੂੰ ਕਈ ਥਾਵਾਂ ‘ਤੇ ਤੇਜ਼ ਹਨੇਰੀ ਨਾਲ ਮੀਂਹ ਪਵੇਗਾ। ਇਸ ਕਾਰਨ ਪਾਰਾ ‘ਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾਵੇਗੀ।ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਜੂਨ ਦੇ ਤੀਜੇ ਹਫ਼ਤੇ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਮਾਲਵੇ ਦੇ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਮਾਝੇ ਦੇ ਅੰਮ੍ਰਿਤਸਰ ਅਤੇ ਤਰਨਤਾਰਨ ਅਤੇ ਮਾਲਵੇ ਦੇ ਕਪੂਰਥਲਾ ਅਤੇ ਦੁਆਬਾ ਦੇ ਜਲੰਧਰ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਲੁਧਿਆਣਾ ਅਤੇ ਬਰਨਾਲਾ ਵਿੱਚ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਪੰਜਾਬ ਲਈ 12 ਅਤੇ 13 ਜੂਨ ਨੂੰ ਯੈਲੋ ਅਲਰਟ ਕੀਤਾ ਜਾਰੀ
- Post author:businesSsKhas
- Post published:June 10, 2023
- Post category:ਦੇਸ਼
