Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਵਿੱਚ 6 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ

ਸੋਮਵਾਰ ਨੂੰ ਸੂਬੇ ਦਾ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਪਰ ਦੇਰ ਸ਼ਾਮ ਤੇਜ਼ ਹਵਾਵਾਂ ਨਾਲ ਹੋਈ ਬਾਰਿਸ਼ ਨੇ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਦਵਾਈ ਹੈ।ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ ਅਤੇ ਮਾਲਵੇ ਦੇ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ 6 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਐਤਵਾਰ ਤੱਕ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਇਨ੍ਹਾਂ ਦਿਨਾਂ ਦੌਰਾਨ ਤਾਪਮਾਨ 47 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ।ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ (ਲੁਧਿਆਣਾ) ਵਿੱਚ 40.3 ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਸਭ ਤੋਂ ਘੱਟ ਤਾਪਮਾਨ 36 ਡਿਗਰੀ ਸੈਲਸੀਅਸ ਰਿਹਾ। ਇਸ ਦੇ ਨਾਲ ਹੀ ਮੌਸਮ ਬਦਲਦੇ ਹੀ ਰੋਹਤਾਂਗ, ਸ਼ਿੰਕੁਲਾ ਅਤੇ ਬਰਾਲਾਚਾ ਸਮੇਤ ਉੱਚੀਆਂ ਚੋਟੀਆਂ ‘ਤੇ ਬਰਫਬਾਰੀ ਸ਼ੁਰੂ ਹੋ ਗਈ। ਸੋਮਵਾਰ ਨੂੰ ਵੀ ਸਵੇਰੇ ਧੁੱਪ ਨਿਕਲੀ ਪਰ ਸ਼ਾਮ ਤੱਕ ਚੋਟੀਆਂ ‘ਤੇ ਫਿਰ ਤੋਂ ਬਰਫਬਾਰੀ ਸ਼ੁਰੂ ਹੋ ਗਈ।