Business Khas

Latest news
ਸਕੂਲ ਆਫ਼ ਐਮੀਨੈਂਸ ਮਕਸੂਦਾਂ ਵਿਖੇ ਮੇਅਰ ਵਨੀਤ ਧੀਰ ਨੇ ਪੇਰੈਂਟਸ-ਟੀਚਰਜ਼ ਮੀਟਿੰਗ ਵਿੱਚ ਕੀਤੀ ਸ਼ਮੂਲੀਅਤ ਪੈਸਕੋ ਇਕ ਵਿਸ਼ਾਲ ਤੇ ਬਹੁਪੱਖੀ ਸੰਸਥਾ ਬਣੀ : ਲੈਫ.ਕਰਨਲ ਭੁਪਿੰਦਰ ਭੋਲਾ ਜਲੰਧਰ ’ਚ ਹੋਣਗੇ ਸ਼ਤਰੰਜ, ਵਾਲੀਬਾਲ ਤੇ ਟੇਬਲ ਟੈਨਿਸ ਦੇ ਰਾਜ ਪੱਧਰੀ ਮੁਕਾਬਲੇ ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ... ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਨੰਬਰ 61 ’ਚ 1.09 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ CJI सूर्यकांत ने दिल्ली मेट्रो स्टेशन बंद रहने पर जताई चिंता ਗੁਰੂ ਘਰਾਂ ਦੀ ਸੁਰੱਖਿਆ ਦੇ ਵਿਸੇਸ ਉਪਰਾਲੇ ਕੀਤੇ ਜਾਣ ਸਿਵਲ ਹਸਪਤਾਲ ਦੇ ਪ੍ਰਬੰਧਾਂ ’ਤੇ ਉੱਠੇ ਗੰਭੀਰ ਸਵਾਲ, ਸਫ਼ਾਈ ਤੋਂ ਲੈ ਕੇ ਵ੍ਹੀਲਚੇਅਰ ਤੱਕ ਮਾੜੇ ਹਾਲਾਤ नाना पाटेकर के निधन पर तनुश्री दत्ता ने बोली कड़वी बातें, AICWA ने लगाई फटकार ਅਦਾਕਾਰਾ ਰਕੁਲ ਪ੍ਰੀਤ ਸਿੰਘ ਨਾਲ ਜੁੜੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ

ਯੁੱਧ ਨਸ਼ਿਆਂ ਵਿਰੁੱਧ ; ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ’ਚ 11 ਥਾਵਾਂ ’ਤੇ ਚਲਾਇਆ ਸਰਚ ਆਪ੍ਰੇਸ਼ਨ

ਜਲੰਧਰ,(ਸੰਜੇ ਸ਼ਰਮਾ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਅੱਜ ਕਮਿਸ਼ਨਰੇਟ ਅਧੀਨ 11 ਥਾਵਾਂ ’ਤੇ ਵੱਡੇ ਪੱਧਰ ’ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਜਿਨ੍ਹਾਂ ਸਥਾਨਕ ਭਾਰਗੋ ਕੈਂਪ ਵਿਖੇ ਖੁਦ ਇਸ ਆਪ੍ਰੇਸ਼ਨ ਦੀ ਅਗਵਾਈ ਕੀਤੀ, ਨੇ ਦੱਸਿਆ ਕਿ ਕਮਿਸ਼ਨਰੇਟ ਅਧੀਨ 11 ਵੱਖ-ਵੱਖ ਸੰਵੇਦਨਸ਼ੀਲ ਥਾਵਾਂ ’ਤੇ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕਰਕੇ ਏ.ਸੀ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਇਹ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ ਸ਼ਹਿਰ ਦੀਆਂ ਅਜਿਹੀਆਂ ਥਾਵਾਂ, ਜਿਥੇ ਨਸ਼ੇ ਵਿਕਣ ਦੀਆਂ ਸ਼ਿਕਾਇਤਾਂ ਮਿਲਦੀਆਂ ਸਨ, ’ਤੇ ਬਾਰੀਕੀ ਨਾਲ ਚੈਕਿੰਗ ਕੀਤੀ ਗਈ।

ਨਸ਼ਿਆਂ ਦੀ ਲਾਹਣਤ ਦਾ ਸਫਾਇਆ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਸਮਾਜ ਨੂੰ ਇਸ ਬੁਰਾਈ ਤੋਂ ਮੁਕਤ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।