Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित
You are currently viewing ਰੱਬੀ ਸੀਜ਼ਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜਲੰਧਰ ਪ੍ਰਸਾਸ਼ਨ ਪੱਬਾਂ ਭਾਰ

ਰੱਬੀ ਸੀਜ਼ਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜਲੰਧਰ ਪ੍ਰਸਾਸ਼ਨ ਪੱਬਾਂ ਭਾਰ

ਜਲੰਧਰ,  ਪੰਜਾਬ ਸਰਕਾਰ ਵਲੋਂ ਝੋਨੇ ਦਾ ਇਕ-ਇਕ ਦਾਣਾ ਖਰੀਦਣ, ਰੱਬੀ ਸੀਜ਼ਨ ਵਿੱਚ ਡੀ.ਏ.ਪੀ. ਅਤੇ ਬਦਲਵੀਆਂ ਖਾਦਾਂ ਦੀ ਘਾਟ ਨਾ ਆਉਣ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਬੀਤੇ ਦਿਨ ਤੱਕ ਕਿਸਾਨਾਂ ਨੂੰ ਖ਼ਰੀਦ ਕੀਤੇ ਗਏ ਝੋਨੇ ਦਾ 2,404 ਕਰੋੜ ਰੁਪਏ ਦਾ ਭੁਗਤਾਨ ਯਕੀਨੀ ਬਣਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 10,53,721 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 10,47,818 ਮੀਟਰਕ ਟਨ ਝੋਨੇ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਬੀਤੇ ਦਿਨ ਤੱਕ 9,13,056 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਡਾ. ਅਗਰਵਾਲ ਨੇ ਪੰਜਾਬ ਸਰਕਾਰ ਦੀ ਖਰੀਫ ਅਤੇ ਰੱਬੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਉਣ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਜਲੰਧਰ ਵਲੋਂ ਪੂਰੀ ਗੰਭੀਰਤਾ ਦਿਖਾਉਂਦਿਆਂ ਆਪਣੇ ਅਧਿਕਾਰੀ ਫੀਲਡ ਵਿੱਚ ਉਤਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਅਧਿਕਾਰੀ ਝੋਨੇ ਦੇ ਖਰੀਦ ਪ੍ਰਬੰਧਾਂ ਤੋਂ ਇਲਾਵਾ ਪਰਾਲੀ ਨੂੰ ਅੱਗ ਨਾ ਲਗਾ ਕੇ ਆਧੁਨਿਕ ਮਸ਼ੀਨਾਂ ਰਾਹੀਂ ਪਰਾਲੀ ਪ੍ਰਬੰਧਨ ਕਰਨ ਸਮੇਤ ਡੀ.ਏ.ਪੀ. ਦੀ ਜਮ੍ਹਾਖੋਰੀ ਰੋਕਣ ਅਤੇ ਡੀ.ਏ.ਪੀ. ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ ਖਾਦਾਂ ਦੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵਲੋਂ ਖੇਤਾਂ ਵਿੱਚ ਜਾ ਕੇ ਉਹਨਾਂ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ, ਜਿਨ੍ਹਾਂ ਵਲੋਂ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਉਚਿਤ ਪਰਾਲੀ ਪ੍ਰਬੰਧਨ ਕੀਤਾ ਜਾ ਰਿਹਾ ਹੈ।

ਉਧਰ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਕਿਸਾਨਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਨ ਦੇ ਨਾਲ-ਨਾਲ ਕਣਕ ਅਤੇ ਆਲੂ ਦੀ ਬਿਜਾਈ ਲਈ ਡੀ.ਏ.ਪੀ. ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ ਫਾਸਫੋਰਸ ਤੱਤ ਵਾਲੀਆਂ ਹੋਰ ਖਾਦਾਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੀਏਯੂ ਅਤੇ ਖੇਤੀਬਾੜੀ ਵਿਭਾਗ ਅਨੁਸਾਰ ਡੀ.ਏ.ਪੀ. ਬਦਲ ਵਜੋਂ ਟ੍ਰਿਪਲ ਸੁਪਰ ਫਾਸਫੇਟ (0:46:0), ਐੱਨ.ਪੀ.ਕੇ 12:32:16, ਸਿੰਗਲ ਸੁਪਰ ਫਾਸਫੇਟ ਐੱਨ.ਪੀ.ਕੇ. 16:16:16 ਅਤੇ ਨਾਈਟ੍ਰੋ ਫਾਸਫੇਟ 20:20:13 ਖਾਦ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ, ਜੋ ਕਿ ਫਸਲਾਂ ਲਈ ਬਹੁਤ ਉਪਯੋਗੀ ਹਨ। ਉਨ੍ਹਾਂ ਦੱਸਿਆ ਕਿ ਉਕਤ ਫਾਸਫੋਰਸ ਤੱਤ ਵਾਲੀਆਂ ਖਾਦਾਂ ’ਚੋਂ ਕਿਸੇ ਵੀ ਖਾਦ ਨੂੰ ਡੀ.ਏ.ਪੀ. ਦੇ ਬਦਲ ਵਜੋਂ ਵਰਤਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਾਦਾਂ ਦੀ ਵਰਤੋਂ ਨਾਲ ਮਿੱਟੀ ਵਿਚਲੇ ਖੁਰਾਕੀ ਤੱਤ ਬਰਕਰਾਰ ਰਹਿੰਦੇ ਹਨ ਅਤੇ ਝਾੜ ’ਤੇ ਚੰਗਾ ਅਸਰ ਪੈਂਦਾ ਹੈ।