Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ

ਲਵਲੀ ਯੂਨੀਵਰਸਿਟੀ ‘ਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਬੀਤੀ ਰਾਤ ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਅੱਠਵੀਂ ਮੰਜ਼ਿਲ ਤੋਂ ਇਕ ਨੌਜਵਾਨ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਦੱਸ ਦਈਏ ਕਿ ਮੌਕੇ ‘ਤੇ ਯੂਨੀਵਰਸਿਟੀ ਦੇ ਸਟਾਫ ਨੇ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਪਰ ਅੱਠਵੀਂ ਮੰਜ਼ਿਲ ਤੋਂ ਛਾਲ ਮਾਰਨ ਕਾਰਨ ਉਸ ਦੇ ਹਿੱਸੇ ਨੁਕਸਾਨੇ ਗਏ ਅਤੇ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਹਰਿਆਣਾ ਦੇ ਰਹਿਣ ਵਾਲੇ ਮਯੰਕ ਵਜੋਂ ਹੋਈ ਹੈ। ਫਿਲਹਾਲ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।ਐਸਪੀ ਫਗਵਾੜਾ ਰੁਪਿੰਦਰ ਕੌਰ ਨੇ ਦੱਸਿਆ ਕਿ ਬੀਤੀ ਰਾਤ ਸੂਚਨਾ ਮਿਲੀ ਸੀ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਇੱਕ ਨੌਜਵਾਨ ਨੇ ਹੋਸਟਲ ਦੇ ਅੰਦਰੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਜਿਸ ਤੋਂ ਬਾਅਦ ਅਸੀਂ ਉਸ ਨੂੰ ਹਸਪਤਾਲ ਲੈ ਕੇ ਗਏ ਤਾਂ ਜੋ ਉਸ ਦੀ ਜਾਨ ਬਚਾਈ ਜਾ ਸਕੇ ਪਰ ਡਾਕਟਰਾਂ ਨੇ ਦੱਸਿਆ ਕਿ ਕਾਫੀ ਉਚਾਈ ਤੋਂ ਛਾਲ ਮਾਰਨ ਕਾਰਨ ਮੌਕੇ ‘ਤੇ ਹੀ ਕਈ ਹਿੱਸੇ ਖਰਾਬ ਹੋ ਗਏ, ਜਿਸ ਕਾਰਨ ਉਸ ਦੀ ਮੌਤ ਹੋ ਗਈ।