Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਲੁਟੇਰਿਆਂ ਨੇ ਪੁਲਿਸ ਮੁਲਾਜ਼ਮ ਉਪਰ ਕੀਤਾ ਹਮਲਾ, ਪੁਲਿਸ ਮੁਲਾਜ਼ਮ ਦਾ ਹੱਥ ਵੱਢਿਆ

ਬਠਿੰਡਾ ਦੇ ਨੰਦਗੜ੍ਹ ਇਲਾਕੇ ਵਿੱਚ 5 ਲੁਟੇਰਿਆਂ ਨੇ ਇੱਕ ਪੁਲਿਸ ਮੁਲਾਜ਼ਮ ਉਪਰ ਤਲਵਾਰ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਕਾਰਨ ਪੁਲਿਸ ਮੁਲਾਜ਼ਮ ਦਾ ਹੱਥ ਕੱਟਿਆ ਗਿਆ। ਜਾਣਕਾਰੀ ਅਨੁਸਾਰ ਬਠਿੰਡਾ ਦੇ ਨੰਦਗੜ੍ਹ ਇਲਾਕੇ ਵਿੱਚ ਲੁੱਟ ਦੀ ਵਾਰਦਾਤ ਕਰਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਲੁਟੇਰਿਆਂ ਨੂੰ ਪੁਲਿਸ ਮੁਲਾਜ਼ਮ ਨੇ ਰੋਕਣ ਦੀ ਕੋਸ਼ਿਸ਼ ਕੀਤੀ।

ਇਸ ਦੌਰਾਨ ਲੁਟੇਰਿਆਂ ਨੇ ਪੁਲਿਸ ਮੁਲਾਜ਼ਮ ਉਪਰ ਤਲਵਾਰ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਪੁਲਿਸ ਮੁਲਾਜ਼ਮ ਦਾ ਹੱਥ ਵੱਢਿਆ ਗਿਆ ਹੈ। ਕਾਬਿਲੇਗੌਰ ਹੈ ਕਿ ਪੁਲਿਸ ਮੁਲਾਜ਼ਮ ਸ਼ਰਾਬ ਦੇ ਠੇਕੇਦਾਰ ਨਾਲ ਤਾਇਨਾਤ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਮੁਲਾਜ਼ਮ ਕਿੱਕਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਦਫਤਰ ਤੋਂ ਕਾਲਝਰਾਨੀ ਵੱਲ ਜਾ ਰਹੇ ਸਨ ਉਦੋਂ ਇੱਕ ਨੌਜਵਾਨ ਸੜਕ ਕੰਢੇ ਬੈਠਾ ਰੋ ਰਿਹਾ ਸੀ।ਉਨ੍ਹਾਂ ਨੇ ਕਿਹਾ ਕਿ ਜਦ ਉਨ੍ਹਾਂ ਨੇ ਨੌਜਵਾਨ ਨੂੰ ਰੋਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਕਾਰ ਸਵਾਰ ਲੁਟੇਰੇ ਉਸ ਦਾ ਕੀਮਤੀ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ ਹਨ। ਪੁਲਿਸ ਕਿੱਕਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲੁਟੇਰਿਆਂ ਦਾ ਪਿੱਛਾ ਕੀਤਾ। ਓਵਰਟੇਕ ਕਰਨ ਦੌਰਾਨ ਲੁਟੇਰਿਆਂ ਨੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਸ ਦੌਰਾਨ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਦਕਿ ਇੱਕ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਿਆ।ਜ਼ਖ਼ਮੀ ਪੁਲਿਸ ਮੁਲਾਜ਼ਮ ਕਿੱਕਰ ਸਿੰਘ ਦੀ ਪਤਨੀ ਮਨਵੀਰ ਕੌਰ ਨੇ ਦੱਸਿਆ ਕਿ ਉਸ ਨੂੰ ਫੋਨ ਆਇਆ ਸੀ। ਇਸ ਤੋਂ ਬਾਅਦ ਦੇਖਿਆ ਕਿ ਉਸ ਦਾ ਪਤੀ ਕਿੱਕਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਪਿਆ ਸੀ। ਜ਼ਖ਼ਮੀ ਪੁਲਿਸ ਮੁਲਾਜ਼ਮ ਨੂੰ ਤੁਰੰਤ ਇਲਾਜ ਲਈ ਬਠਿੰਡਾ ਦੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਦਾ ਪਤਾ ਚੱਲਦੇ ਹੀ ਡੀਐਸਪੀ ਸਿਟੀ ਵਿਸ਼ਵਜੀਤ ਸਿੰਘ ਮਾਨ ਹਸਪਤਾਲ ਪੁੱਜੇ ਤੇ ਪੀੜਤ ਦਾ ਹਾਲ ਜਾਣਿਆ।