Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों

ਲੋਕਾਂ ਤੱਕ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ : ਡਾ. ਰਾਜੀਵ ਸ਼ਰਮਾ

ਜਲੰਧਰ , ਮੈਡੀਕਲ ਸੁਪਰਡੈਂਟ ਤੇ ਕਾਰਜਕਾਰੀ ਸਿਵਲ ਸਰਜਨ ਡਾ. ਰਾਜੀਵ ਸ਼ਰਮਾ ਵੱਲੋਂ ਜਿਲ੍ਹੇ ਵਿੱਚ ਵੱਖ-ਵੱਖ ਸਿਹਤ ਪ੍ਰੋਗਰਾਮਾਂ ਤਹਿਤ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕਰਨ ਦੇ ਮੱਦੇਨਜਰ ਜਿਲ੍ਹੇ ਸਮੂਹ ਐਸ.ਐਮ.ਓਜ਼ ਦੀ ਮੀਟਿੰਗ ਬੁਲਾਈ ਗਈ। ਮੀਟਿੰਗ ਦੌਰਾਨ ਸਿਵਲ ਸਰਜਨ ਵੱਲੋਂ ਜਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੀ ਪ੍ਰਗਤੀ ਰਿਪੋਰਟਾਂ ਨੂੰ ਵਾਚਿਆ ਗਿਆ। ਉਨ੍ਹਾਂ ਵੱਲੋਂ ਸਮੂਹ ਐਸ.ਐਮ.ਓ. ਤੋਂ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਜਾਣਕਾਰੀ ਲਈ ਗਈ ਅਤੇ ਹਦਾਇਤ ਕੀਤੀ ਗਈ ਕਿ ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਦੀ ਸੁਪਰਵਿਜ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਤੱਕ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਸਮੂਹ ਐਸ.ਐਮ.ਓ. ਨੂੰ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਮਹੀਨਾਵਾਰ ਰਿਪੋਰਟਾਂ ਜਿਲ੍ਹਾ ਹੈਡਕਵਾਰਟਰ ‘ਤੇ ਸਮੇਂ ਸਿਰ ਭੇਜਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ।

ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਵਲੋਂ ਸਮੂਹ ਐਸ.ਐਮ.ਓ. ਨੂੰ ਹਦਾਇਤ ਕੀਤੀ ਕਿ ਜਨਨੀ ਸ਼ਿਸ਼ੂ ਸੁਰੱਖਿਆ ਪ੍ਰੋਗਰਾਮ ਤਹਿਤ ਲੋਕਾਂ ਨੂੰ ਜੱਚਾ-ਬੱਚਾ ਸੇਵਾਵਾਂ ਦਾ ਲਾਭ ਦਿੰਦੇ ਹੋਏ ਹਰੇਕ ਗਰਭਵਤੀ ਔਰਤ ਦਾ ਫਰੀ ਸੰਸਥਾਗਤ ਜਣੇਪਾ, ਟੈਸਟ, ਮੁਫਤ ਦਵਾਈਆਂ ਅਤੇ 108 ਐਂਬੂਲੈਂਸ ਸੇਵਾ ਦਾ ਲਾਭ ਲੈਣ ਲਈ ਪ੍ਰੋਤਸਾਹਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਪਣੇ ਖੇਤਰ ਅਧੀਨ ਆਉਦੀ ਹਰੇਕ ਹਾਈ ਰਿਸਕ ਗਰਭਵਤੀ ਔਰਤ ਦਾ ਮਾਹਿਰ ਡਾਕਟਰ ਦੁਆਰਾ ਹਦਾਇਤਾਂ ਮੁਤਾਬਕ ਏ.ਐਨ.ਸੀ.(ਐਂਟੀਨੇਟਲ) ਚੈੱਕਅਪ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕ ਹਿੱਤ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸੰਬੰਧੀ ਜਨ-ਜਾਗਰੂਕਤਾ ਵਧਾਉਣ ਲਈ ਆਈ.ਈ.ਸੀ./ਬੀ.ਸੀ.ਸੀ. ਗਤੀਵਿਧੀਆਂ ਤੇਜ ਕੀਤੀਆਂ ਜਾਣ। ਉਨ੍ਹਾਂ ਜਾਣਕਾਰੀ ਦਿੱਦੇ ਹੋਏ ਦੱਸਿਆ ਕਿ 2016-17 ਵਿੱਚ ਘਰੇਲੂ ਜਣੇਪਿਆਂ ਦੀ ਗਿਣਤੀ 496 ਸੀ, 2021-22 ਵਿੱਚ ਘੱਟ ਕੇ 176 ਰਹਿ ਗਈ ਅਤੇ 2022-23 ਦੌਰਾਨ ਫਰਵਰੀ-2023 ਤੱਕ ਇਹ ਗਿਣਤੀ 125 ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਟੀਚਾ ਘਰੇਲੂ ਜਣੇਪੇਆਂ ਦੀ ਗਿਣਤੀ ਨੂੰ ਜੀਰੋ ਤੱਕ ਲਿਆਉਣਾ ਹੈ।