Business Khas

Latest news
ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ ਕੁੜੀ ਨੇ ਰੀ-ਨੀਟ ਯੂਜੀ ਪ੍ਰੀਖਿਆ ਵਿੱਚ ਏਆਈਆਰ-1 ਪ੍ਰਾਪਤ ਕਰਨ ਦਾ ਦਾਅਵਾ ਸਰਕਾਰ ਦੇ ਪੱਖ 'ਚ ਆਇਆ ਦਿੱਲੀ ਹਾਈਕੋਰਟ ਦਾ ਫੈਸਲਾ ਬਸਤੀ ਸ਼ੇਖ ਦੇ ਸਤਰਾਂ ਮੁਹੱਲਾ ਵਿੱਚ ਲੰਬੇ ਬਿਜਲੀ ਕੱਟਾਂ ਨੇ ਲੋਕਾਂ ਦਾ ਜੀਣਾ ਕੀਤਾ ਮੁਸ਼ਕਲ, 1912 ਹੈਲਪਲਾਈਨ ਵੀ ਨਹੀਂ ... ਜਲੰਧਰ ਜ਼ਿਲ੍ਹੇ ‘ਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ
You are currently viewing ਲੋਕ ਗਾਇਕ ਸੁਰਿੰਦਰ ਛਿੰਦਾ ਦਾ ਮੁੜ ਹੋਇਆ ਆਪ੍ਰੇਸ਼ਨ, ਹਾਲਤ ਨਾਜ਼ੁਕ

ਲੋਕ ਗਾਇਕ ਸੁਰਿੰਦਰ ਛਿੰਦਾ ਦਾ ਮੁੜ ਹੋਇਆ ਆਪ੍ਰੇਸ਼ਨ, ਹਾਲਤ ਨਾਜ਼ੁਕ

ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ, ਜੋ ਕਿ ਕਈ ਦਿਨਾਂ ਤੋਂ ਲੁਧਿਆਣਾ ਦੇ ਨਿਜੀ ਹਸਪਤਾਲ ਵਿਖੇ ਜੇਰੇ ਇਲਾਜ ਹਨ, ਅੱਜ ਯਾਨੀ ਵੀਰਵਾਰ ਨੂੰ ਉਨ੍ਹਾਂ ਦਾ ਮੁੜ ਆਪ੍ਰੇਸ਼ਨ ਹੋਇਆ ਹੈ ਤੇ ਫਿਲਹਾਲ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਦੱਸ ਦਈਏ ਕਿ ਉਨ੍ਹਾਂ ਦੇ ਪੁਰਾਣੇ ਸਾਥੀ ਅਤੇ ਪਰਿਵਾਰ ਵੱਲੋਂ ਲਗਾਤਾਰ ਲੋਕਾਂ ਨੂੰ ਅਰਦਾਸ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਲੁਧਿਆਣਾ ਦੇ ਦੀਪ ਹਸਪਤਾਲ ਦੇ ਵਿੱਚ ਜੇਰੇ ਇਲਾਜ ਹਨ, ਜਿੱਥੇ ਉਨ੍ਹਾਂ ਦੀ ਹਾਲਤ ਕਾਫ਼ੀ ਨਾਜ਼ੁਕ ਬਣੀ ਹੋਈ ਹੈ।ਹਸਪਤਾਲ ਦੇ ਡਾਕਟਰਾਂ ਵੱਲੋਂ ਉਹਨਾਂ ਦਾ ਇੱਕ ਹੋਰ ਓਪਰੇਸ਼ਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਫੂਡ ਪਾਈਪ ਕਰਕੇ ਇਨਫੈਕਸ਼ਨ ਹੋ ਗਿਆ ਸੀ। ਉਨ੍ਹਾਂ ਦੀ ਹਾਲਤ ਹਾਲੇ ਵੀ ਨਜ਼ੁਕ ਹੈ। ਉਹਨਾਂ ਦੇ ਪੁਰਾਣੇ ਸਾਥੀ ਅਮਰਜੀਤ ਸਿੰਘ ਟਿੱਕਾ ਨੇ ਦੱਸਿਆ ਕਿ ਜਦੋਂ ਹੰਸ ਰਾਜ ਉਹਨਾਂ ਨੂੰ ਮਿਲਣ ਆਏ ਸਨ ਤਾਂ ਉਦੋਂ ਉਨ੍ਹਾਂ ਦੀ ਹਾਲਤ ਠੀਕ ਸੀ, ਪਰ ਹੁਣ ਉਹਨਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ।