Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਦਾ ਹੋ ਸਕਦਾ ਗਠਜੋੜ

ਪੁਰਾਣੇ ਭਾਈਵਾਲ ਮੁੜ ਇਕੱਠੇ ਹੋ ਸਕਦੇ ਹਨ। ਪੰਜਾਬ ਦੇ ਸਿਆਸੀ ਗਲਿਆਰਿਆਂ ਚੋਂ ਖ਼ਬਰਾਂ ਆ ਰਹੀਆਂ ਹਨ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਦਾ ਗਠਜੋੜ ਹੋ ਸਕਦਾ ਹੈ। ਸੂਤਰਾਂ ਦੀ ਮੰਨੀਏ ਤਾਂ ਬੇਸ਼ੱਕ ਬੀਜੇਪੀ ਦੇ ਕੁਝ ਸਥਾਨਕ ਲੀਡਰ ਇਸ ਨਾਲ ਸਹਿਮਤ ਨਹੀਂ ਪਰ ਕੇਂਦਰੀ ਲੀਡਰਸ਼ਿਪ ਇਸ ਲਈ ਰਾਜੀ ਹੈ।ਸ਼੍ਰੋਮਣੀ ਅਕਾਲੀ ਦਲ ਵੀ ਭਾਰਤੀ ਜਨਤਾ ਪਾਰਟੀ ਪ੍ਰਤੀ ਨਰਮ ਪੈ ਗਿਆ ਹੈ। ਮੀਡੀਆ ਰਿਪੋਰਟਾਂ ਵਿੱਚ ਚਰਚਾ ਹੈ ਕਿ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਤੈਅ ਹਨ। ਦੋਵਾਂ ਪਾਰਟੀਆਂ ਵਿਚਾਲੇ ਸੀਟ ਫਾਰਮੂਲੇ ਤੋਂ ਲੈ ਕੇ ਚੋਣ ਰਣਨੀਤੀ ਤੱਕ ਸਭ ਕੁਝ ਤੈਅ ਹੋ ਗਿਆ ਹੈ। ਹੁਣ ਸਿਰਫ਼ ਗੱਠਜੋੜ ਦੇ ਐਲਾਨ ਦੀ ਹੀ ਉਡੀਕ ਹੈ। ਉਂਝ ਦੋਵਾਂ ਧਿਰਾਂ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।

ਸੂਤਰਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਿੱਲੀ ਵਿੱਚ ਡੇਰੇ ਲਾਏ ਹੋਏ ਹਨ। ਗਠਜੋੜ ਦੀਆਂ ਸ਼ਰਤਾਂ ਤੈਅ ਕਰਨ ਲਈ ਉਹ ਉੱਥੇ ਭਾਜਪਾ ਦੀ ਉੱਚ ਲੀਡਰਸ਼ਿਪ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਇਸ ਦੌਰਾਨ ਇਹ ਵੀ ਚਰਚਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ 5 ਜੁਲਾਈ ਨੂੰ ਅਹੁਦੇਦਾਰਾਂ ਨਾਲ ਮੀਟਿੰਗ ਕਰਨਗੇ। ਉਹ ਫਿਰ ਤੋਂ ਨਵੇਂ ਗਠਜੋੜ ਦੀਆਂ ਨਵੀਆਂ ਸ਼ਰਤਾਂ ਅਹੁਦੇਦਾਰਾਂ ਦੇ ਸਾਹਮਣੇ ਰੱਖਣਗੇ ਤੇ ਉਨ੍ਹਾਂ ਦੀ ਰਾਏ ਲੈਣਗੇ।