Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਜ਼ਿਲ੍ਹੇ ’ਚ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ, ਪਹਿਲੇ ਦਿਨ 3700 ਖੁਰਾਕਾਂ ਲਗਾਈਆਂ

ਜਲੰਧਰ, (ਸੰਜੇ ਸ਼ਰਮਾ)-ਪਸ਼ੂ ਪਾਲਣ ਵਿਭਾਗ ਵੱਲੋਂ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਬੁੱਧਵਾਰ ਨੂੰ ਜ਼ਿਲ੍ਹੇ ਵਿੱਚ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਦੇ ਪਹਿਲੇ ਦਿਨ ਗਊਧਨ ਨੂੰ ਵੈਕਸੀਨ ਦੀਆਂ ਕੁੱਲ 3700 ਖੁਰਾਕਾਂ ਲਗਾਈਆਂ ਗਈਆਂ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਹਰਮਨਿੰਦਰ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਅੱਠ ਹਫ਼ਤੇ ਚੱਲੇਗੀ, ਜਿਸ ਤਹਿਤ ਜ਼ਿਲ੍ਹੇ ਵਿੱਚ ਗਊਧਨ ਦਾ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਵੱਲੋਂ ਪੰਜ ਤਹਿਸੀਲਾਂ ਦੇ ਸੀਨੀਅਰ ਵੈਟਰਨਰੀ ਮੈਡੀਕਲ ਅਫ਼ਸਰਾਂ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਵੈਟਰਨਰੀ ਮਾਹਰਾਂ ਦੀਆਂ 34 ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤਹਿਸੀਲ ਜਲੰਧਰ-1 ਵਿਖੇ 11, ਜਲੰਧਰ-2 ਤੇ ਫਿਲੌਰ ਵਿਖੇ 8-8, ਨਕੋਦਰ ਵਿਖੇ 4 ਅਤੇ ਸ਼ਾਹਕੋਟ ਵਿਖੇ 3 ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵੱਲੋਂ ਪਸ਼ੂ ਪਾਲਕਾਂ ਦੇ ਘਰ-ਘਰ ਜਾ ਕੇ ਗਊਧਨ ਨੂੰ ਬਿਲਕੁਲ ਮੁਫ਼ਤ ਵੈਕਸੀਨ ਲਗਾਈ ਜਾ ਰਹੀ ਹੈ। ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1,50000 ਖੁਰਾਕਾਂ ‘ਗੌਟ ਪੌਕਸ’ ਵੈਕਸੀਨ ਪ੍ਰਾਪਤ ਹੋਈ ਹੈ ਅਤੇ ਮੁਹਿੰਮ ਦੇ ਪਹਿਲੇ ਦਿਨ ਪਸ਼ੂ ਪਾਲਕਾਂ ਦੇ ਘਰ-ਘਰ ਜਾ ਕੇ ਗਊਧਨ ਦੇ ਵੈਕਸੀਨ ਲਗਾਉਣ ਤੋਂ ਇਲਾਵਾ ਪਿੰਜਰਾਪੋਲ ਗਊਸ਼ਾਲਾ ਟਾਂਡਾ ਰੋਡ, ਸਿਵਲ ਪਸ਼ੂ ਹਸਪਤਾਲ ਰਾਏਪੁਰ ਰਸੂਲਪੁਰ, ਸ਼੍ਰੀ ਗੋਪਾਲ ਗਊਧਾਮ ਗਊਸ਼ਾਲਾ ਫਿਲੌਰ, ਸਰਕਾਰੀ ਕੈਟਲ ਪੌਂਡ ਕੰਨੀਆਂ ਕਲਾਂ ਸਮੇਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਗਊਧਨ ਦਾ ਟੀਕਾਕਰਨ ਕੀਤਾ ਗਿਆ ਹੈ।