Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

ਵਧੀਕ ਡਿਪਟੀ ਕਮਿਸ਼ਨਰ ਨੇ ਸੁਵਿਧਾ-ਕਮ-ਸ਼ਿਕਾਇਤ ਨਿਵਾਰਣ ਕੈਂਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜਲੰਧਰ, (ਸੰਜੇ ਸ਼ਰਮਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 15 ਮਾਰਚ ਨੂੰ ਸਥਾਨਕ ਰੈੱਡ ਕਰਾਸ ਭਵਨ ਵਿਖੇ ਲਗਾਏ ਜਾ ਰਹੇ ਸੁਵਿਧਾ-ਕਮ-ਸ਼ਿਕਾਇਤ ਨਿਵਾਰਣ ਕੈਂਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।

                ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਦੀ ਵੰਡ ਕਰਦਿਆਂ ਕੈਂਪ ਸਬੰਧੀ ਸਾਰੇ ਲੋੜੀਂਦੇ ਬੰਦੋਬਸਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕੈਂਪ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਆਮ ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਦੀ ਸੁਣਵਾਈ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਲੋਕ ਪੱਖੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜਦਾ ਕੀਤਾ ਜਾ ਸਕੇ। ਇਸ ਤੋਂ ਇਲਾਵਾ ਲੋਕ ਭਲਾਈ ਯੋਜਨਾਵਾਂ ਦਾ ਲਾਭ ਦੇਣ ਲਈ ਜਿਥੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਣਗੇ ਉਥੇ ਨਵੇਂ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਵੀ ਜਾਰੀ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਕੈਂਪ ਦੌਰਾਨ ਲੋਕਾਂ ਦੀ ਸਹੂਲਤ ਲਈ ਖੁਦ ਮੌਜੂਦ ਰਹਿਣ ਤੋਂ ਇਲਾਵਾ ਲੋੜੀਂਦਾ ਸਟਾਫ਼ ਤਾਇਨਾਤ ਕਰਨ ਲਈ ਵੀ ਕਿਹਾ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਂਪ ਦੌਰਾਨ ਵਿਸ਼ੇਸ਼ ਸਟਾਲ ਲਗਾ ਕੇ ਕਿਰਤੀਆਂ ਦੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀਆਂ ਸਕੀਮਾਂ ਤਹਿਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਇੰਤਕਾਲ ਵੀ ਦਰਜ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਸਵੇਰੇ 10 ਵਜੇ ਤੋਂ ਸ਼ੁਰੂ ਹੋਣ ਵਾਲੇ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲਾਂ ਦੀ ਸਥਾਪਨਾ, ਲਾਭਪਾਤਰੀਆਂ ਨੂੰ ਸਮੇਂ ਸਿਰ ਲੈ ਕੇ ਆਉਣ, ਉਨ੍ਹਾਂ ਦੇ ਬੈਠਣ ਦਾ ਪ੍ਰਬੰਧ ਸਮੇਤ ਹੋਰ ਸਮੁੱਚੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੈਂਪ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਗੁਰਸਿਮਰਨਜੀਤ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।