Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਵਿਆਹ ਦੀ ਖੁਸ਼ੀ ਵਿੱਚ ਲਾੜੀ ਦੇ ਭਰਾ ਨੇ ਚਲਾਈ ਗੋਲੀ,ਲੜਕੀ ਨੂੰ ਜਾ ਲੱਗੀ

ਵਿਆਹ ਸਮਾਗਮ ਦੌਰਾਨ ਡੋਲੀ ਚੱਲਣ ਵੇਲੇ ਫਾਇਰਿੰਗ ਦੌਰਾਨ ਲਾੜੀ ਦੇ ਲੱਗਣ ਕਾਰਨ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਇਸ ਮਾਮਲੇ ਨੂੰ ਸੰਜੀਦਗੀ ਨਾਲ ਲੈਂਦੇ ਹੋਏ ਕਾਰਵਾਈ ਆਰੰਭ ਦਿੱਤੀ ਹੈ।ਪੁਲਿਸ ਨੇ ਦੁਲਹਨ ਦੇ ਭਰਾ ਅਤੇ ਮੈਰਿਜ ਪੈਲੇਸ ਦੇ ਮਾਲਕ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਪੈਲੇਸ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ। ਕਿਹਾ ਜਾ ਹੈ ਕਿ ਵਿਆਹ ਦੀ ਖੁਸ਼ੀ ਵਿੱਚ ਲਾੜੀ ਦੇ ਭਰਾ ਨੇ ਗੋਲੀ ਚਲਾਈ ਸੀ ਦੋ ਲੜਕੀ ਨੂੰ ਜਾ ਲੱਗੀ। ਇਸ ਕਾਰਨ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।ਫਿਰੋਜ਼ਪੁਰ ਵਿਖੇ ਮੈਰਿਜ ਪੈਲੇਸ ਵਿੱਚ ਵਿਆਹ ਸਮਾਗਮ ਦੌਰਾਨ ਗੋਲੀ ਚੱਲਣ ਦੀ ਘਟਨਾ ਤੋਂ ਬਾਅਦ ਡਿਪਟੀ ਕਮਿਸ਼ਨਰ ਕਮ ਜ਼ਿਲਾ ਮੈਜਿਸਟ੍ਰੇਟ ਫ਼ਰੀਦਕੋਟ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੋਟਕਪੂਰਾ ਦੇ ਡੀਐਸਪੀ ਦਫਤਰ ਵਿੱਚ ਅੱਜ ਸਮੂਹ ਮੈਰਿਜ ਪੈਲੇਸਾਂ ਦੇ ਮਾਲਕਾਂ ਨਾਲ ਜਸਮੀਤ ਸਿੰਘ ਐਸਪੀ(ਡੀ) ਫਰਦੀਕੋਟ ਵੱਲੋਂ ਇੱਕ ਮੀਟਿੰਗ ਕਰਦਿਆਂ ਕਿਹਾ ਫਿਰੋਜ਼ਪੁਰ ਵਿੱਚ ਵਿਆਹ ਦੇ ਪ੍ਰੋਗਰਾਮ ‘ਚ ਗੋਲੀ ਚੱਲਣ ਨਾਲ ਵਿਆਹ ਵਾਲੀ ਲੜਕੀ ਗੰਭੀਰ ਜ਼ਖ਼ਮੀ ਹੋ ਗਈ ਹੈ।ਇਸ ਤੋਂ ਸੁਚੇਤ ਹੁੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਹਨ। ਸਾਰੇ ਮੈਰਿਜ ਪੈਲੇਸ ਨੂੰ ਹਦਾਇਤਾਂ ਜਾਰੀ ਕਰਦਿਆਂ ਦੱਸਿਆ ਬੁਕਿੰਗ ਕਰਵਾਉਣ ਤੋਂ ਪਹਿਲਾਂ ਬੁਕਿੰਗ ਲਈ ਆਏ ਪਰਿਵਾਰ ਨੂੰ ਸਖ਼ਤ ਹਦਾਇਤ ਦਿੱਤੀ ਜਾਵੇ ਕੋਈ ਵੀ ਕਿਸੇ ਪ੍ਰਕਾਰ ਦਾ ਅਸਲਾ ਨਾ ਲੈ ਕੇ ਆਵੇ ਨਹੀਂ ਤਾਂ ਉਸ ਉਤੇ ਕਾਰਵਾਈ ਕੀਤੀ ਜਾਵੇਗੀ।