Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਸਟੇਡੀਅਮ ਦੇ ਬਾਹਰ ‘ਤੇਰਾ ਤੇਰਾ ਹੱਟੀ’ ਨੇ ਲੰਗਰ ਲਗਾਇਆ

ਜਲੰਧਰ, ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ‘ਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੇ ਬਾਹਰ ‘ਤੇਰਾ ਤੇਰਾ ਹੱਟੀ’ ਨੇ ਠੰਡੇ ਪਾਣੀ ਦੀਆਂ ਬੋਤਲਾਂ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ। ਜਲੰਧਰ ‘ਚ ਸਮਾਜਿਕ ਅਤੇ ਧਾਰਮਿਕ ਕੰਮ ਕਰ ਰਹੀ ‘ਤੇਰਾ ਤੇਰਾ ਹੱਟੀ ਨੇ ਪੰਜਾਬ ‘ਚ ਵੱਧ ਰਹੀ ਗਰਮੀ ਨੂੰ ਦੇਖਦੇ ਹੋਏ ਸਟੇਡੀਅਮ ਦੇ ਬਾਹਰ ਇਸ ਵਾਰ ਫਿਰ ਜਲ ਸੇਵਾ ਕਰਨ ਦਾ ਫੈਸਲਾ ਕੀਤਾ ਹੈ। ਤੇਰਾ ਤੇਰੀ ਹੱਟੀ ਦੇ ਮੁੱਖ ਸੇਵਾਦਾਰ ਤਰਵਿੰਦਰ ਸਿੰਘ ਰਿੰਕੂ ਨੇ ਦੱਸਿਆ ਕਿ ਪਿਛਲੇ ਪੰਜ ਸਾਲ ਤੋਂ ਸੰਗਤ ਦੇ ਸਹਿਯੋਗ ਨਾਲ ਆਜ਼ਾਦੀ ਦਿਵਸ ਮੌਕੇ ਸਕੂਲਾਂ ਦੇ ਬੱਚਿਆਂ, ਟੀਚਰਾਂ,ਅਤੇ ਸ਼ਹਿਰ ਵਾਸੀਆਂ ਲਈ ਜਲ ਸੇਵਾ ਕਰ ਰਹੇ ਹਨ ਅਤੇ ਇਸ ਵਾਰ ਵੀ ਸੰਗਤ ਦੇ ਸਹਿਯੋਗ ਨਾਲ ਤਕਰੀਬਨ 120 ਡੱਬੇ ਪਾਣੀ ਦੀਆਂ ਬੋਤਲਾਂ ਅਤੇ ਬਿਸਕੁਟ ਲੈ ਕੇ ਉਥੇ ਸੇਵਾ ਕੀਤੀ। ਇਸ ਮੌਕੇ ਤੇ ਤਰਵਿੰਦਰ ਸਿੰਘ ਰਿੰਕੂ,ਗੁਰਦੀਪ ਸਿੰਘ ਕਾਰਵਾਂ, ਜਤਿੰਦਰ ਪਾਲ ਸਿੰਘ,ਪਰਵਿੰਦਰ ਸਿੰਘ ਖਾਲਸਾ,ਜਸਵਿੰਦਰ ਸਿੰਘ ਪਨੇਸਰ,ਅਮਨਦੀਪ ਸਿੰਘ,ਸੋਨੂੰ ਸ਼ਰਮਾ ,ਲਖਵਿੰਦਰ ਸਿੰਘ,ਮਨਦੀਪ ਕੌਰ,ਅਸ਼ਰੀਨ ਕੌਰ,ਸੁਹਾਣੀ,ਅਤੇ ਹੋਰ ਸੇਵਾਦਾਰਾਂ ਵਲੋਂ ਸੇਵਾ ਨਿਭਾਈ ਗਈ।