Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕੇ ਖਾਲੀ ਕਰਵਾਉਣ ਦੇ ਹੁਕਮ

ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕੇ ਖਾਲੀ ਕਰਵਾਉਣ ਦੇ ਹੁਕਮ

ਪੰਜਾਬ ਵਿੱਚ ਸ਼ੁਕਰਵਾਰ ਰਾਤ ਤੋਂ ਮੀਂਹ ਪੈ ਰਿਹਾ ਹੈ। ਲਗਾਤਾਰ ਮੀਂਹ ਪੈਣ ਕਾਰਨ ਭਾਖੜਾ ‘ਚ ਪਾਣੀ ਦਾ ਪੱਧਰ ਵੱਧ ਕੇ 1650.87 ਫੁੱਟ ਹੋ ਗਿੱਆ ਹੈ। ਪਿਛਲੇ ਸਾਲ 31 ਜੁਲਾਈ ਨੂੰ ਸੀ 1650.87 ਫੁੱਟ ਸੀ। ਪਰ ਇਸ ਵਾਰ 21 ਜੁਲਾਈ ਨੂੰ ਹੀ ਪਹੁੰਚਿਆ 1650.87 ਫੁੱਟ ਹੋ ਗਿਆ ਹੈ।ਦੱਸ ਦਈਏ ਕਿ ਨੰਗਲ ਡੈਮ ਤੋਂ ਨਿਕਲਣ ਵਾਲੀਆਂ ਸਾਰੀਆਂ ਨਹਿਰਾਂ ਫੁੱਲ ਕੈਪਿਸਟੀ ‘ਚ ਵਹਿ ਰਹੀਆਂ ਹਨ। ਐਸਡੀਐਮ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ‘ਚ ਫਲੱਡ ਗੇਟ ਖੋਲੇ ਜਾ ਸਕਦੇ ਹੈ ਅਤੇ ਭਾਖੜਾ ਡੈਮ ਵਿਚੋਂ ਪਾਣੀ ਛੱਡਣ ਦੀ ਹੈ ਪੂਰੀ ਸੰਭਾਵਨਾ ਹੈ, ਜਿਸ ਕਾਰਨ ਸੂਬੇ ਵਿੱਚ ਮੁੜ ਹੜ੍ਹ ਆ ਸਕਦੇ ਹਨ। ਮੌਸਮ ਵਿਭਾਗ ਦੇ ਅਲਰਟ ਕਾਰਨ ਸਬੰਧਤ ਜ਼ਿਲ੍ਹਿਆਂ ਦੀਆਂ ਟੀਮਾਂ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਦੇ ਆਸ-ਪਾਸ ਦੇ ਇਲਾਕਿਆਂ ਦੀ ਨਿਗਰਾਨੀ ਕਰ ਰਹੀਆਂ ਹਨ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ 22 ਤੋਂ 24 ਜੁਲਾਈ ਤੱਕ ਸੂਬੇ ਦੇ ਵੱਖ-ਵੱਖ ਇਲਾਕਿਆਂ ‘ਚ ਗਰਜ ਨਾਲ ਮੀਂਹ ਪੈ ਸਕਦਾ ਹੈ।