Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ

ਸਮੋਸੇ ਠੰਢੇ ਹੋਣ ਕਾਰਨ ਗੁੱਸੇ ‘ਚ ਆਏ ਨਸ਼ੇੜੀਆਂ ਨੇ ਨਾਬਾਲਿਗ ‘ਤੇ ਸੁੱਟਿਆ ਖੌਲਦਾ ਤੇਲ

ਜਲੰਧਰ ਵਿੱਚ ਇੱਕ ਦਿਲ-ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਥਾਣਾ 7 ਤਹਿਤ ਆਉਂਤੇ ਇਲਾਕੇ ਵਿੱਚ ਨਸ਼ੇੜੀ ਨੌਜਵਾਨਾਂ ਨੇ ਬਰਗਰ ਤੇ ਸਮੋਸੇ ਰੇਹੜੀ ਵਾਲੇ ਲੜਕੇ ਉਪਰ ਖੌਲਦਾ ਹੋਇਆ ਤੇਲ ਪਾ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸਮੋਸੇ ਠੰਢੇ ਹੋਣ ਕਾਰਨ ਨਸ਼ੇੜੀ ਨੌਜਵਾਨਾਂ ਨੇ ਨਾਬਾਲਿਗ ਉਪਰ ਖੌਲਦਾ ਹੋਇਆ ਤੇਲ ਸੁੱਟ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਨੇ ਪਹਿਲਾਂ ਰੇਹੜੀ ਚਾਲਕ ਨਾਬਾਲਿਗ ਤੋਂ ਸਮੋਸੇ ਖਾਦੇ।

ਉਸ ਤੋਂ ਬਾਅਦ ਉਨ੍ਹਾਂ ਨੇ ਸਮੋਸੇ ਲਏ ਪਰ ਉਹ ਠੰਢੇ ਨਿਕਲੇ। ਇਸ ਤੋਂ ਬਾਅਦ ਰੇਹੜੀ ਚਾਲਕ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਦੁਬਾਰਾ ਸਮੋਸੇ ਗਰਮ ਕਰ ਦਿੰਦਾ ਹੈ ਪਰ ਗੁੱਸੇ ਨੌਜਵਾਨਾਂ ਨੇ ਰੇਹੜੀ ਚਾਲਕ ਨਾਬਾਲਿਗ ਉਤੇ ਖੌਲਦਾ ਤੇਲ ਪਾ ਦਿੱਤਾ। ਇਸ ਘਟਨਾ ਵਿੱਚ ਨੌਜਵਾਨ ਦੀ ਪਿੱਟ ਤੇ ਢਿੱਡ ਤੋਂ ਲੈ ਕੇ ਲੱਤਾਂ ਬੁਰੀ ਤਰ੍ਹਾਂ ਨਾਲ ਝੁਲਸ ਗਈਆਂ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਸਰੀਰ ਉਤੇ ਗਰਮ ਤੇਲ ਪਾਉਣ ਨਾਲ ਨਾਬਾਲਿਗ ਇਧਰ-ਉਧਰ ਭੱਜ ਕੇ ਤੜਪ ਰਿਹਾ ਸੀ ਪਰ ਲੋਕ ਉਥੇ ਖੜ੍ਹੇ ਹੋ ਕੇ ਤਮਾਸ਼ਾ ਦੇਖਦੇ ਰਹੇ। ਕਿਸੇ ਨੇ ਹਿੰਮਤਾ ਨਹੀਂ ਜੁਟਾਈ ਕਿ ਪੀੜਤ ਨਾਬਾਲਿਗ ਨੂੰ ਕੋਈ ਹਸਪਤਾਲ ਹੀ ਪਹੁੰਚਾ ਦੇਣ। ਪੁਲਿਸ ਨੂੰ ਜਦ ਘਟਨਾਕ੍ਰਮ ਦਾ ਪਤਾ ਚੱਲਿਆ ਤਾਂ ਉਸ ਨੂੰ ਹਸਪਤਾਲ ਵਿੱਚ ਪਹੁੰਚਾ ਕੇ ਇਲਾਜ ਕਰਵਾਇਆ।

ਥਾਣਾ ਸਦਰ ਦੇ ਇੰਚਾਰਜ ਰਾਜੇਸ਼ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੂੰ ਚੌਗਿੱਟੀ ਚੌਕ ਨੇੜੇ ਹੰਗਾਮਾ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਜਦੋਂ ਮੌਕੇ ‘ਤੇ ਜਾ ਕੇ ਦੇਖਿਆ ਤਾਂ ਇਕ ਨਾਬਾਲਗ ਤੜਫ ਰਿਹਾ ਸੀ। ਉਨ੍ਹਾਂ ਕਿਹਾ ਕਿ ਨਾਬਾਲਗ ‘ਤੇ ਉਬਲਦਾ ਤੇਲ ਪਾਉਣ ਵਾਲੇ ਨੌਜਵਾਨਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੀੜਤ ਨਾਬਾਲਗ ਨੂੰ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪੀੜਤਾ ਨੇ ਦੱਸਿਆ ਹੈ ਕਿ ਦੋਸ਼ੀ ਨੌਜਵਾਨ ਨਸ਼ੇ ‘ਚ ਸੀ।