Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਸਰਕਾਰੀ ਹਾਈ ਸਕੂਲ ਫਤਿਹਪੁਰ ਭਗਵਾਨ ਵਿਖੇ ਕਰਵਾਇਆ ਸਕੂਲ ਸੇਫ਼ਟੀ ਪ੍ਰੋਗਰਾਮ

ਜਲੰਧਰ, 22 ਫਰਵਰੀ : ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਸਰਕਾਰੀ ਹਾਈ ਸਕੂਲ ਫਤਿਹਪੁਰ ਭਗਵਾਨ ਬਲਾਕ ਲੋਹੀਆਂ ਖਾਸ ਵਿਖੇ ਸਕੂਲ ਸੇਫ਼ਟੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਭੂਚਾਲ, ਅੱਗ ਲੱਗਣ ਆਦਿ ਵਰਗੇ ਹੰਗਾਮੀ ਹਾਲਾਤ ਵਿੱਚ ਆਪਣਾ ਬਚਾਅ ਅਤੇ ਦੂਜਿਆਂ ਦੀ ਸਹਾਇਤਾ ਕਰਨ ਸਬੰਧੀ ਸਿਖ਼ਲਾਈ ਦਿੱਤੀ ਗਈ।

 

ਸਕੂਲ ਸੇਫ਼ਟੀ ਪ੍ਰੋਗਰਾਮ ਦੀ 9 ਮੈਂਬਰੀ ਟੀਮ ਵੱਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨੂੰ ਆਫ਼ਤ ਦੌਰਾਨ ਅਤੇ ਬਾਅਦ ਵਿੱਚ ਕੀਤੀ ਜਾਣ ਵਾਲੀ ਕਾਰਵਾਈ, ਭੁਚਾਲ ਦੌਰਾਨ ਸੁਰੱਖਿਆ ਦੇ ਉਪਾਵਾਂ, ਸੱਟ ਲੱਗਣ ’ਤੇ ਮੁੱਢਲੀ ਸਹਾਇਤਾ, ਖੂਨ ਵਹਿਣ ਨੂੰ ਕੰਟਰੋਲ ਕਰਨਾ, ਸਪਿਲੰਟਿੰਗ, ਸੀ.ਪੀ.ਆਰ.,ਐਫ.ਬੀ.ਏ.ਓ., ਪੀੜਤਾਂ ਨੂੰ ਚੁੱਕਣ ਤੇ ਸੁਰੱਖਿਅਤ ਥਾਂ ਲਿਜਾਣ, ਇੰਪਰੋਵਾਈਜ਼ਡ ਸਟਰੈਚਰ ਬਣਾਉਣ, ਇੰਪਰੋਵਾਈਜ਼ਡ ਫਲੋਟਿੰਗ ਡਿਵਾਈਸ ਬਣਾਉਣ, ਅੱਗ ਲੱਗਣ ਦੇ ਹਾਲਾਤ ਵਿੱਚ ਸੁਰੱਖਿਆ ਉਪਾਅ ਅਤੇ ਅੱਗ ਬੁਝਾਉਣ ਵਾਲੇ ਯੰਤਰਾਂ ਦੀ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।