Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ
You are currently viewing ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਮੁਲਾਜ਼ਮਾਂ ਨਾਲ ਵਾਅਦਿਆਂ ਨੂੰ ਪੂਰਾ ਕਰੇ – ਟੀਨੂੰ,ਚੰਨੀ

ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਮੁਲਾਜ਼ਮਾਂ ਨਾਲ ਵਾਅਦਿਆਂ ਨੂੰ ਪੂਰਾ ਕਰੇ – ਟੀਨੂੰ,ਚੰਨੀ

ਜਲੰਧਰ, (ਸੰਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਜਲੰਧਰ ਦਾ ਇਕ ਵਫ਼ਦ ਲੰਮੇ ਸਮੇਂ ਤੋਂ ਚਲਦੀ ਆ ਰਹੀ ਕਲੈਰੀਕਲ ਸਟਾਫ ਦੀ ਹੜਤਾਲ ਨੂੰ ਲੈ ਕੇ ਡਿਪਟੀ ਕਮਿਸ਼ਨਰ ਜਲੰਧਰ ਨੂੰ ਮਿਲਿਆ ਵਫ਼ਦ ਦੀ ਅਗਵਾਈ ਪਵਨ ਕੁਮਾਰ ਟੀਨੂੰ ਅਤੇ ਗੁਰਚਰਨ ਸਿੰਘ ਚੰਨੀ ਨੇ ਕੀਤੀ, ਓਹਨਾਂ ਡੀਸੀ ਨੂੰ ਰਾਜਪਾਲ ਦੇ ਨਾਮ ਦਾ ਮੈਮੋਰੈਂਡਮ ਸੌਂਪਦਿਆਂ ਕਿਹਾ ਕਿ ਸਰਕਾਰ ਹਰ ਪਾਸਿਓਂ ਪੰਜਾਬ ਦਾ ਨੁਕਸਾਨ ਕਰ ਰਹੀ ਹੈ।ਜਿੱਥੇ ਓਹਨਾਂ ਮੁਲਾਜ਼ਮਾਂ ਨੂੰ ਸਬਜ਼ ਬਾਗ਼ ਦਿਖਾ ਕੇ ਵੋਟਾਂ ਲਈਆਂ ਹੁਣ ਓਹਨਾਂ ਵੱਲ ਕੋਈ ਧਿਆਨ ਨਹੀਂ ਦੇ ਰਹੇ ਜਿਸ ਕਾਰਨ ਕਲੈਰੀਕਲ ਸਟਾਫ ਲੰਮੇ ਸਮੇਂ ਤੋਂ ਹੜਤਾਲ ਤੇ ਹਨ ਜਿਸ ਕਾਰਨ ਲੋਕਾਂ ਨੂੰ ਪ੍ਰਸ਼ਾਸਨਿਕ ਕੰਮ ਕਰਵਾਉਣ ਚ ਮੁਸ਼ਕਿਲਾਂ ਆਉਂਦੀਆਂ ਹਨ ਓਹਨਾਂ ਕਿਹਾ ਕਿ nri ਨੂੰ ਵੀ ਪ੍ਰੇਸ਼ਾਨੀਆਂ ਹਨ।ਖਜਾਨੇ ਨੂੰ ਵੀ ਪੂਰਾ ਨੁਕਸਾਨ ਹੈ ਅਤੇ ਰਜਿਸਟਰੀਆਂ ਬੰਦ ਹੋਣ ਕਾਰਨ ਵਪਾਰੀਆਂ ਦਾ ਵੀ ਨੁਕਸਾਨ ਹੋ ਰਿਹਾ ਹੈ, ਇਹ ਸਬ ਨਲੈਕ ਸਰਕਾਰ ਦੀ ਬੇਸਮਝੀ ਕਾਰਨ ਹੋ ਰਿਹਾ ਹੈ ਓਹਨਾਂ ਮੰਗ ਪੱਤਰ ਦਿੰਦਿਆਂ। ਇਸ ਮੌਕੇ ਤੇ ਪਵਨ ਕੁਮਾਰ ਟੀਨੂੰ ਅਤੇ ਗੁਰਚਰਨ ਸਿੰਘ ਚੰਨੀ ਤੋਂ ਇਲਾਵਾ ਅਮਰਜੀਤ ਸਿੰਘ ਕਿਸ਼ਨਪੁਰਾ , ਰਾਜਵੰਤ ਸਿੰਘ ਸੁੱਖਾ , ਸੁਖਮਿੰਦਰ ਸਿੰਘ ਰਾਜਪਾਲ , ਅਮਰਜੀਤ ਸਿੰਘ ਮਿੱਠਾ ਆਦਿ ਹਾਜਰ ਸਨ।