Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸਰਪੰਚ ਨੂੰ ਨਸ਼ਾ ਵੇਚਣ ਵਾਲਿਆਂ ਨੂੰ ਰੋਕਿਆ,ਤਸਕਰਾਂ ਨੇ ਘਰ ‘ਤੇ ਹਮਲਾ ਕਰਕੇ ਔਰਤਾਂ ਦੇ ਪਾੜੇ ਕੱਪੜੇ

ਸਰਪੰਚ ਨੂੰ ਨਸ਼ਾ ਵੇਚਣ ਵਾਲਿਆਂ ਨੂੰ ਰੋਕਿਆ,ਤਸਕਰਾਂ ਨੇ ਘਰ ‘ਤੇ ਹਮਲਾ ਕਰਕੇ ਔਰਤਾਂ ਦੇ ਪਾੜੇ ਕੱਪੜੇ

ਤਾਜਾ ਮਾਮਲਾ ਅੰਮ੍ਰਿਤਸਰ ਦੇ ਮਜੀਠਾ ਦਾ ਹੈ ਜਿੱਥੇ ਕਿ ਮੌਜੂਦਾ ਆਮ ਆਦਮੀ ਪਾਰਟੀ ਦੇ ਸਰਪੰਚ ਨੂੰ ਨਸ਼ਾ ਵੇਚਣ ਵਾਲਿਆਂ ਦੇ ਗੁੱਸੇ ਦਾ ਉਦੋਂ ਸਾਹਮਣਾ ਕਰਨਾ ਪਿਆ ਜਦੋਂ ਉਸ ਵੱਲੋਂ ਆਪਣੇ ਪਿੰਡ ਵਿੱਚ ਨਸ਼ਾ ਵੇਚਣ ਤੋਂ ਸਮੱਗਲਰ ਨੂੰ ਰੋਕਿਆ ਗਿਆ ਤੇ ਉਸ ਨੌਜਵਾਨ ਵੱਲੋਂ ਸਾਥੀਆਂ ਨਾਲ ਮਿਲ ਕੇ ਦੇਰ ਰਾਤ ਸਰਪੰਚ ਤੇ ਸਰਪੰਚ ਦੇ ਪਰਿਵਾਰ ਦੇ ਜੀਆਂ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਹਮਲਾਵਾਰਾਂ ਨੇ ਅੱਧੀ ਦਰਜਨ ਦੇ ਕਰੀਬ ਗੱਡੀਆਂ ਉਪਰ ਮੋਟਰਸਾਈਕਲਾਂ ਨੂੰ ਨੁਕਸਾਨ ਪਹੁੰਚਾਇਆ ਗਿਆ।ਅੰਮ੍ਰਿਤਸਰ ਦੇ ਮਜੀਠਾ ਜਿੱਥੇ ਕੁਝ ਵਿਅਕਤੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਸਰਪੰਚ ਉਪਰ ਹਮਲਾ ਇਸ ਕਰਕੇ ਕਰ ਗਿਆ ਹੈ ਕਿਉਂਕਿ ਉਨ੍ਹਾਂ ਵੱਲੋਂ ਨਸ਼ਾ ਵੇਚਣ ਨੂੰ ਲੈ ਕੇ ਪਿੰਡ ਵਿੱਚ ਰੋਕਿਆ ਜਾਂਦਾ ਸੀ ਇਨ੍ਹਾਂ ਨਸ਼ਾ ਤਸਕਰਾਂ ਦਾ ਹੌਸਲਾ ਇੰਨਾ ਬੁਲੰਦ ਸੀ ਕਿ ਦੇਰ ਰਾਤ ਉਨ੍ਹਾਂ ਦੇ ਘਰ ਦੇ ਵਿੱਚ ਵੜ੍ਹ ਕੇ ਔਰਤਾਂ ਦੇ ਕੱਪੜੇ ਤੱਕ ਪਾੜੇ ਗਏ ਅਤੇ ਅੱਧੀ ਦਰਜਨ ਦੇ ਕਰੀਬ ਗੱਡੀਆਂ ਨੂੰ ਨੁਕਸਾਨ ਪਹੁੰਚਾਇਆ ਗਿਆ।

ਇਸ ਵਿੱਚ ਇੱਕ ਬਲੈਰੋ ਗੱਡੀ, ਦੋ ਟਿਪਰ ਤੇ ਇੱਕ ਮੋਟਰਸਾਈਕਲ ਵੀ ਸ਼ਾਮਿਲ ਹੈ। ਜਾਣਕਾਰੀ ਦਿੰਦੇ ਹੋਏ ਸਰਪੰਚ ਨੇ ਦੱਸਿਆ ਕਿ ਇੱਕ ਸਾਲ ਪਹਿਲਾਂ ਉਸ ਵੱਲੋਂ ਆਪਣੇ ਪਿੰਡ ਵਿੱਚ ਨਸ਼ਾ ਨਾ ਵੇਚਣ ਨੂੰ ਲੈ ਕੇ ਇਨ੍ਹਾਂ ਤਸਕਰਾਂ ਨੂੰ ਰੋਕਿਆ ਗਿਆ ਸੀ। ਉਸ ਵੇਲੇ ਵੀ ਉਨ੍ਹਾਂ ਵੱਲੋਂ ਉਸ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ ਪਰ ਰਾਤ ਉਨ੍ਹਾਂ ਦਾ ਪੁੱਤਰ ਜਦੋਂ ਘਰ ਵਾਪਸ ਆ ਰਿਹਾ ਸੀ ਉਸ ਵੇਲੇ ਵੀ ਉਨ੍ਹਾਂ ਵੱਲੋਂ ਪੁੱਤਰ ਉਪਰ ਹਮਲਾ ਕੀਤਾ ਗਿਆ।

ਉਨ੍ਹਾਂ ਦਾ ਫਿਰ ਵੀ ਗੁੱਸਾ ਸ਼ਾਂਤ ਨਹੀਂ ਹੋਇਆ ਤਾਂ ਹਮਲਵਾਰਾਂ ਵੱਲੋਂ ਪਿੰਡ ਵਿੱਚ ਦੁਬਾਰਾ ਤੋਂ ਬਾਹਰੋਂ ਨੌਜਵਾਨ ਨਾਲ ਮਿਲ ਕੇ ਭੰਨ ਤੋੜ ਕੀਤੀ ਗਈ। ਸਰਪੰਚ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਕਿ ਉਨ੍ਹਾਂ ਦਾ ਹਲਕਾ ਅਤੇ ਉਨ੍ਹਾਂ ਦਾ ਪਿੰਡ ਨਸ਼ਾ ਮੁਕਤ ਹੋ ਸਕੇ।ਦੂਜੇ ਪਾਸੇ ਸਮਾਜਸੇਵੀ ਤੇ ਵਾਲਮੀਕਿ ਸਮਾਜ ਦੇ ਨੇਤਾ ਦਾ ਨਿਤਨ ਗਿੱਲ ਉਰਫ਼ ਮਨੀ ਜੋ ਕਿ ਮੌਕੇ ਉਤੇ ਪੁੱਜੇ ਤੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਉੱਤੇ ਵਿੰਨ੍ਹਿਆ ਗਿਆ ਕਿ ਪੰਜਾਬ ਸਰਕਾਰ ਬੇਸ਼ੱਕ ਨਸ਼ਾ ਖਤਮ ਕਰਨ ਦੀ ਗੱਲ ਕਰ ਰਹੀ ਪਰ ਜਿਹੜਾ ਵਿਅਕਤੀ ਨਸ਼ਾ ਵੇਚਣ ਖਿਲਾਫ਼ ਆਵਾਜ਼ ਚੁੱਕਦਾ ਹੈ ਉਸ ਉਤੇ ਹੀ ਜਾਨਲੇਵਾ ਹਮਲਾ ਕੀਤਾ ਜਾਂਦਾ ਹੈ।

ਉਥੇ ਹੀ ਦੂਜੇ ਪਾਸੇ ਪੁਲਿਸ ਅਧਿਕਾਰੀਆਂ ਵੱਲੋਂ ਮੌਕੇ ਉਤੇ ਪਹੁੰਚ ਕੇ ਜਾਂਚ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰ ਤੇ ਸਰਪੰਚ ਵਿਚਾਲੇ ਪੁਰਾਣੀ ਰੰਜ਼ਿਸ਼ ਸੀ, ਜਿਸ ਕਾਰਨ ਇਹ ਹਮਲਾ ਹੋਇਆ ਹੈ।