Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ

ਸ਼ਰਾਬ ਖਾਤਰ 8 ਨਾਬਾਲਗ ਕੁੜੀਆਂ ਨੇ ਬਜ਼ੁਰਗ ਨੂੰ ਉਤਾਰਿਆ ਮੌਤ ਦੇ ਘਾਟ

ਕੈਨੇਡਾ ਦੇ ਟੋਰਾਂਟੋ ‘ਚ ਪੁਲਿਸ ਨੇ 59 ਸਾਲਾ ਵਿਅਕਤੀ ਦੇ ਕਤਲ ਦਾ ਖੁਲਾਸਾ ਕੀਤਾ ਹੈ। ਪਿਛਲੇ ਮਹੀਨੇ ਟੋਰਾਂਟੋ ਵਿੱਚ 8 ਨਾਬਾਲਗ ਲੜਕੀਆਂ ਵੱਲੋਂ ਇੱਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਟੋਰਾਂਟੋ ਪੁਲਿਸ ਲਗਾਤਾਰ ਕਤਲ ਦੇ ਦੋਸ਼ੀਆਂ ਦੀ ਪਹਿਚਾਣ ਕਰਨ ‘ਚ ਲੱਗੀ ਹੋਈ ਹੈ। ਇਸ ਵਹਿਸ਼ੀਆਨਾ ਕਤਲ ਕਾਂਡ ਵਿੱਚ ਪੁਲਿਸ ਨੂੰ ਹੁਣ ਸਫਲਤਾ ਮਿਲੀ ਹੈ। ਪੁਲਿਸ ਨੇ ਕਤਲ ਕਰਨ ਵਾਲੀਆਂ ਕੁੜੀਆਂ ਦੀ ਪਛਾਣ ਕਰ ਲਈ ਹੈ। ਦੱਸਿਆ ਗਿਆ ਕਿ ਕਤਲ ਵਾਲੇ ਦਿਨ ਟੋਰਾਂਟੋ ਦੇ ਕਈ ਮੈਟਰੋ ਸਟੇਸ਼ਨਾਂ ‘ਤੇ ਕੁੜੀਆਂ ਦੇ ਗਰੁੱਪ ਵੱਲੋਂ ਕਈ ਲੋਕਾਂ ‘ਤੇ ਹਮਲਾ ਕੀਤਾ ਗਿਆ ਸੀ।

ਦੱਸ ਦਈਏ ਕਿ ਪਿਛਲੇ ਸਾਲ ਦਸੰਬਰ ‘ਚ 59 ਸਾਲਾ ਕੇਨ ਲੀ ਦੀ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਕਤਲ ਦੀ ਗੁੱਥੀ ਸੁਲਝਾਉਣ ਵਿੱਚ ਲੱਗੀ ਹੋਈ ਸੀ। ਟੋਰਾਂਟੋ ਪੁਲਿਸ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਕੇਨ ਲੀ ਦਾ ਕਤਲ 17 ਦਸੰਬਰ ਦੀ ਦਰਮਿਆਨੀ ਰਾਤ 10 ਅਤੇ 12 ਦੇ ਵਿਚਕਾਰ ਕੀਤਾ ਗਿਆ ਸੀ। ਪੁਲਿਸ ਨੇ ਲੜਕੀਆਂ ਨਾਬਾਲਗ ਹੋਣ ਦਾ ਹਵਾਲਾ ਦਿੰਦੇ ਹੋਏ ਵਧੇਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਉਸ ਰਾਤ 10 ਤੋਂ 12 ਵਜੇ ਦੇ ਦੌਰਾਨ 5 ਮੈਟਰੋ ਸਟੇਸ਼ਨਾਂ ਦੇ ਵਿਚਕਾਰ ਹੋਰ ਲੋਕਾਂ ‘ਤੇ ਵੀ ਹਮਲਾ ਕੀਤਾ ਗਿਆ। ਪੁਲਿਸ ਨੇ ਉਨ੍ਹਾਂ ਪੀੜਤਾਂ ਨੂੰ ਵੀ ਅੱਗੇ ਆਉਣ ਲਈ ਕਿਹਾ ਹੈ।ਪੁਲਿਸ ਨੇ ਦੱਸਿਆ ਕਿ 17 ਦਸੰਬਰ ਦੀ ਰਾਤ ਨੂੰ 8 ਕੁੜੀਆਂ ਦੇ ਇੱਕ ਸਮੂਹ ਨੇ 59 ਸਾਲਾ ਕੇਨ ਲੀ ਦੀ ਕੁੱਟਮਾਰ ਕਰਨ ਤੋਂ ਬਾਅਦ ਚਾਕੂਆਂ ਨਾਲ ਹਮਲਾ ਕਰ ਦਿੱਤਾ। ਹਸਪਤਾਲ ‘ਚ ਇਲਾਜ ਦੌਰਾਨ ਲੀ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਸਾਰੀਆਂ ਅੱਠ ਲੜਕੀਆਂ ਨਾਬਾਲਗ ਹਨ। ਜਿਸ ਵਿੱਚ ਤਿੰਨ ਲੜਕੀਆਂ 13 ਸਾਲ, ਤਿੰਨ 14 ਸਾਲ ਅਤੇ ਦੋ ਲੜਕੀਆਂ 16 ਸਾਲ ਦੀਆਂ ਹਨ। ਦੱਸਿਆ ਗਿਆ ਕਿ ਇਹ ਕੁੜੀਆਂ ਸੋਸ਼ਲ ਮੀਡੀਆ ਰਾਹੀਂ ਇੱਕ ਦੂਜੇ ਨੂੰ ਮਿਲੀਆਂ ਸਨ ਅਤੇ ਗ੍ਰੇਟਰ ਟੋਰਾਂਟੋ ਏਰੀਆ ਵਿੱਚ ਘਰ ਹਨ।