Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸ਼ਹੀਦ ਬਾਬਾ ਜੀਵਨ ਸਿੰਘ ਜੀ 362 ਜਨਮ ਦਿਹਾੜੇ ਨੂੰ ਸਮਰਪਿਤ 24 ਵਾਂ ਚੇਤਨਾ ਮਾਰਚ ਤਿੰਨ ਸਤੰਬਰ ਨੂੰ ਜਲੰਧਰ

ਸ਼ਹੀਦ ਬਾਬਾ ਜੀਵਨ ਸਿੰਘ ਜੀ 362 ਜਨਮ ਦਿਹਾੜੇ ਨੂੰ ਸਮਰਪਿਤ 24 ਵਾਂ ਚੇਤਨਾ ਮਾਰਚ ਤਿੰਨ ਸਤੰਬਰ ਨੂੰ ਜਲੰਧਰ

ਜਲੰਧਰ,(ਸੰਜੇ ਸ਼ਰਮਾ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 362 ਵੇ ਜਨਮ ਦਿਹਾੜੇ ਨੂੰ ਸਮਰਪਿਤ 24 ਵਾਂ ਚੇਤਨਾ ਮਾਰਤੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ 3 ਸਤੰਬਰ ਸਵੇਰੇ 8 ਵਜੇ ਬੜੀ ਸ਼ਰਧਾ ਅਤੇ ਪਿਆਰ ਨਾਲ ਆਰੰਭ ਹੋਵੇਗਾ। ਜਿਸ ਵਿੱਚ ਗੁਰੂ ਦੀਆਂ ਲਾਡਲੀਆਂ ਫੌਜਾਂ,ਗੱਤਕਾ ਪਾਰਟੀਆਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਰੰਭ ਹੋ ਕੇ ਘਿਓ ਮੰਡੀ ਚੌਕ,ਜੰਡਿਆਲਾ ਗੁਰੂ,ਖਿਚੀਆ, ਰਹੀਆਂ ਬਿਆਸ, ਕਰਤਾਰਪੁਰ ਤੋਂ ਹੁੰਦਾ ਹੋਇਆ ਲਗਭਗ ਦੁਪਹਿਰੇ 01:00 ਵਜੇ ਜਲੰਧਰ ਪਹੁੰਚੇਗਾ ਇਹ ਜਾਣਕਾਰੀ ਚੇਤਨਾ ਮਾਰਚ ਦੇ ਪ੍ਰਬੰਧਕ ਐਡਵੋਕੇਟ ਮਨਬੀਰ ਸਿੰਘ ਨੇ ਦਿਤੀ। ਇਸ ਸੰਬੰਧ ਵਿੱਚ ਉਹ ਜਲੰਧਰ ਵਿੱਚ ਸਿੱਖ ਤਾਲਮੇਲ ਕਮੇਟੀ ਦੇ ਦਫ਼ਤਰ ਪੁਲੀ ਅਲੀ ਮੁਹੱਲਾ ਵਿਖੇ ਸੱਦਾ ਦੇਣ ਲਈ ਪਹੁੰਚੇ। ਇਸ ਮੌਕੇ ਸਿੱਖ ਤਾਲਮੇਲ ਕਮੇਟੀ ਦੇ ਆਗੂ ਤੇਜਿੰਦਰ ਸਿੰਘ ਪ੍ਰਦੇਸੀ,ਹਰਪ੍ਰੀਤ ਸਿੰਘ ਨੀਟੂ,ਪ੍ਰਭਜੋਤ ਸਿੰਘ ਖਾਲਸਾ,ਗੁਰਵਿੰਦਰ ਸਿੰਘ ਨਾਗੀ,ਮਨਵਿੰਦਰ ਸਿੰਘ ਭਾਟੀਆ,ਭਾਈ ਮੇਜਰ ਸਿੰਘ ਅਤੇ ਅਵਤਾਰ ਸਿੰਘ ਨੇ ਕਿਹਾ ਜਲੰਧਰ ਪਹੁੰਚਣ ਤੇ ਕਾਲੀਆਂ ਕਲੋਨੀ ਦੇ ਬਾਹਰ ਚੇਤਨਾ ਮਾਰਚ ਵਿੱਚ ਸ਼ਾਮਲ ਸੰਗਤਾਂ ਦਾ ਸਵਾਗਤ ਕੀਤਾ ਜਾਵੇਗਾ ਅਤੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਜੀ ਆਇਆ ਆਖਿਆ ਜਾਵੇਗਾ। ਸੰਗਤਾਂ ਲਈ ਲੰਗਰ ਦੇ ਪ੍ਰਬੰਧ ਵੀ ਕੀਤੇ ਜਾਣਗੇ। ਜਿਥੋਂ ਚੇਤਨਾ ਮਾਰਚ ਅਗਲੇ ਪੜਾਅ ਵੱਲ ਚਾਲੇ ਆਵੇਗਾ।