Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਜਤਾਇਆ ਸਖ਼ਤ ਵਿਰੋਧ

ਚੰੜੀਗੜ, ਪੰਜਾਬ ਸਰਕਾਰ ਵਲੋਂ ਆਗਾਮੀ ਕੈਬਨਿਟ ਮੀਟਿੰਗ ਵਿੱਚ ਖ਼ੂਨ ਦੇ ਰਿਸ਼ਤੇ ਵਿੱਚ ਹੋਣ ਵਾਲੀ ਰਜਿਸਟਰੀ ਤੇ ਢਾਈ ਫ਼ੀਸਦ ਸਟੈਂਪ ਡਿਊਟੀ ਲਗਾਉਣ ਦੀ ਲਿਆਂਦੀ ਜਾ ਰਹੀ ਤਜ਼ਵੀਜ ਦਾ ਵਿਰੋਧ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ ਨੇ ਸਖ਼ਤ ਇਤਰਾਜ਼ ਜਾਹਿਰ ਕੀਤਾ ਹੈ।

ਆਗੂਆਂ ਨੇ ਆਪਣੇ ਜਾਰੀ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਗੈਰ ਮਿਆਰੀ ਨੀਤੀਆਂ ਕਾਰਣ ਸੂਬੇ ਦੀ ਵਿਗੜ ਚੁੱਕੀ ਆਰਥਿਕ ਸਥਿਤੀ ਦੀ ਭਰਪਾਈ ਆਮ ਲੋਕਾਂ ਦੀ ਜੇਬ ਤੋ ਕਰਨਾ ਚਾਹੁੰਦੀ ਹੈ, ਜਿਸ ਕਾਰਨ ਸੂਬੇ ਵਿਚ ਵੱਡੇ ਪੱਧਰ ਤੇ ਆਏ ਦਿਨ ਹੋਣ ਵਾਲੀਆਂ ਖੂਨੀ ਰਿਸ਼ਤਿਆਂ ਦੀ ਰਜਿਸਟਰੀ ਤੇ ਢਾਈ ਫ਼ੀਸਦ ਸਟੈਂਪ ਡਿਊਟੀ ਲਗਾਉਣ ਜਾ ਰਹੀ ਹੈ।

ਸਰਦਾਰ ਪ੍ਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਖੂਨੀ ਰਿਸ਼ਤਿਆਂ ਵਿਚ ਹੋਣ ਵਾਲੀ ਰਜਿਸਟਰੀ ਤੇ ਅਸਟਾਮ ਡਿਊਟੀ ਤੇ ਤਤਕਾਲੀਨ ਅਕਾਲੀ ਸਰਕਾਰ ਨੇ ਵੱਡੀ ਰਾਹਤ ਦਿੱਤੀ ਸੀ। ਇਸ ਰਾਹਤ ਨਾਲ ਜੇਕਰ ਕੋਈ ਵਿਅਕਤੀ ਆਪਣੇ ਬੇਟਿਆਂ, ਬੇਟੀਆਂ ਜਾਂ ਫਿਰ ਤੀਜੀ ਪੀੜ੍ਹੀ ਵਿੱਚ ਰਜਿਸਟਰੀ ਕਰਵਾਉਂਦਾ ਸੀ ਤਾਂ ਉਸ ਨੂੰ ਕੋਈ ਸਟੈਂਪ ਡਿਊਟੀ ਨਹੀਂ ਦੇਣੀ ਪੈਂਦੀ ਸੀ, ਇਸ ਨਾਲ ਨਾ ਸਿਰਫ ਵਿੱਤੀ ਲਾਭ ਮਿਲਦਾ ਸੀ ਸਗੋਂ ਵਾਧੂ ਦੀ ਖੱਜਲ ਖੁਆਰੀ ਤੋਂ ਵੀ ਸੂਬਾ ਵਾਸੀਆਂ ਨੂੰ ਰਾਹਤ ਮਿਲੀ ਸੀ।ਜਾਰੀ ਬਿਆਨ ਵਿੱਚ ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਪਣੇ ਆਪ ਨੂੰ ਲੋਕ ਹਿਤੈਸ਼ੀ ਕਹਾਉਣ ਵਾਲੀ ਆਪ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਇਸ ਤਜ਼ਵੀਜ ਤੇ ਮੋਹਰ ਲੱਗੀ ਤਾਂ ਸੂਬਾ ਵਾਸੀਆਂ ਨੂੰ ਮਜਬੂਰਨ ਸੜਕਾਂ ਤੇ ਆਉਣਾ ਪਵੇਗਾ।