Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਸਾਂਪਲਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਭਾਜਪਾ ਨੇਤਾ ਤੇ ਨੈਸ਼ਨਲ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੁਖੀ ਵਿਜੇ ਸਾਂਪਲਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ਵਿਜੇ ਸਾਂਪਲਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਨੂੰ ਭੇਜ ਦਿੱਤਾ ਹੈ ਪਰ ਅਜੇ ਤੱਕ ਰਾਸ਼ਟਰਪਤੀ ਭਵਨ ਵੱਲੋਂ ਉਨ੍ਹਾਂ ਦੇ ਅਸਤੀਫ਼ੇ ਨੂੰ ਸਵੀਕਾਰ ਕਰਨ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਦੂਜੇ ਪਾਸੇ ਕਮਿਸ਼ਨ ਦੇ ਨਵੇਂ ਚੇਅਰਮੈਨ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਫ਼ੈਸਲਾ ਉਨ੍ਹਾਂ ਨੇ ਲੋਕ ਸਭਾ ਚੋਣਾਂ 2024 ਨੂੰ ਦੇਖਦੇ ਹੋਏ ਲਿਆ ਹੈ।

ਚਰਚਾ ਇਹ ਵੀ ਹੈ ਕਿ ਹੁਣ ਉਹ ਸੰਗਠਨ ਲਈ ਕੰਮ ਕਰਨਗੇ। ਜਾਣਕਾਰੀ ਮੁਤਾਬਕ ਉਹ ਚੋਣ ਮੈਦਾਨ ਵਿੱਚ ਆ ਸਕਦੇ ਹਨ। ਹੁਸ਼ਿਆਰਪੁਰ ਖੇਤਰ ਤੋਂ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ। ਮੀਡੀਆ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਲੋਕ ਸਭਾ ਚੋਣ 2024 ਦੀ ਤਿਆਰੀ ਲਈ ਹਾਈਕਮਾਂਡ ਨੇ ਵਿਜੇ ਸਾਂਪਲਾ ਨੂੰ ਸੰਵਿਧਾਨਕ ਅਹੁਦੇ ਤੋਂ ਮੁਕਤ ਕਰ ਦਿੱਤਾ ਹੈ।ਵਿਜੇ ਸਾਂਪਲਾ ਨੂੰ ਆਉਣ ਵਾਲੇ ਦਿਨਾਂ ਵਿੱਚ ਰਾਸ਼ਟਰੀ ਜਾਂ ਪੰਜਾਬ ਪੱਧਰ ’ਤੇ ਸੰਗਠਨ ਵਿੱਚ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਗੌਰਤਲਬ ਹੈ ਕਿ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਡਟੀ ਭਾਜਪਾ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਮੰਤਰੀ ਮੰਡਲ ਵਿੱਚ ਬਦਲਾਅ ਤੇ ਸੰਗਠਨ ਵਿੱਚ ਕੁਝ ਨਵੇਂ ਚਿਹਰਿਆਂ ਨੂੰ ਸ਼ਾਮਲ ਕਰਨ ਨੂੰ ਲੈ ਕੇ ਚਰਚਾ ਹੁੰਦੀ ਰਹਿੰਦੀ ਹੈ।