Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ICU ’ਚ ਦਾਖ਼ਲ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ਦੇ ਆਈਸੀਯੂ ਵਿਚ ਸ਼ਿਫ਼ਟ ਕਰ ਦਿੱਤਾ ਗਿਆ ਹੈ।ਇਸ ਦੀ ਜਾਣਕਾਰੀ ਮਿਲਣ ਪਿੱਛੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਆਪਣੇ ਸਾਰੇ ਸਿਆਸੀ ਰੁਝੇਵੇਂ ਛੱਡ ਕੇ ਫੋਰਟਿਸ ਹਸਪਤਾਲ ਪਹੁੰਚੇ ਅਤੇ ਆਪਣੇ ਪਿਤਾ ਦਾ ਹਾਲਚਾਲ ਪੁੱਛਿਆ। ਉਨ੍ਹਾਂ ਇਲਾਜ ਵਿਚ ਲੱਗੇ ਡਾਕਟਰਾਂ ਤੇ ਮੈਡੀਕਲ ਟੀਮ ਨਾਲ ਵੀ ਗੱਲਬਾਤ ਕੀਤੀ।

ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਨਾ ਹੋਣ ਕਾਰਨ ਲੰਘੇ ਐਤਵਾਰ ਬਾਦਲ ਪਰਿਵਾਰ ਵੱਲੋਂ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਡਾਕਟਰਾਂ ਨੇ ਮੁੱਢਲੀ ਮੈਡੀਕਲ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਪ੍ਰਾਈਵੇਟ ਵਾਰਡ ਵਿਚ ਦਾਖ਼ਲ ਕਰ ਲਿਆ।