Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों

ਸਾਬਕਾ ਸੀਐੱਮ ਬੇਅੰਤ ਸਿੰਘ ਦੇ ਬੇਟੇ ਨੂੰ ਸਰਕਾਰੀ ਕੋਠੀ ਨੂੰ ਖ਼ਾਲੀ ਕਰਨ ਦੇ ਆਦੇਸ਼

ਪੰਜਾਬ ਦੇ ਸਾਬਕਾ ਸੀਐਮ ਬੇਅੰਤ ਸਿੰਘ ਦੇ ਬੇਟੇ ਨੂੰ ਸਰਕਾਰੀ ਕੋਠੀ ਨੂੰ ਖ਼ਾਲੀ ਕਰਵਾਉਣ ਨੂੰ ਲੈ ਕੇ ਪ੍ਰਸ਼ਾਸਨ ਨੇ ਆਦੇਸ਼ ਦਿੱਤੇ ਹਨ। ਐੱਸਡੀਐੱਮ (ਸੈਂਟਰਲ) ਸੰਯਮ ਗਰਗ ਨੇ ਇਹ ਆਦੇਸ਼ ਜਾਰੀ ਕੀਤੇ ਹਨ। ਪ੍ਰਾਪਰਟੀ ਵਿਭਾਗ ਦੀ ਟੀਮ ਸੈਕਟਰ 5 ਸਥਿਤ ਕੋਠੀ ਨੰਬਰ 03/33 ਪੁੱਜੀ ਅਤੇ ਕੋਠੀ ਵਿਚ ਰਹਿ ਰਹੇ ਬੇਅੰਤ ਸਿੰਘ ਦੇ ਪੁੱਤਰ ਤੇਜ ਪ੍ਰਕਾਸ਼ ਸਿੰਘ ਨੂੰ ਨਿਰਦੇਸ਼ਾਂ ਸਬੰਧੀ ਨੋਟਿਸ ਦਿੱਤਾ। ਯੂਟੀ ਹਾਊਸ ਅਲਾਟਮੈਂਟ ਕਮੇਟੀ ਪਹਿਲਾਂ ਹੀ ਇਸ ਸਰਕਾਰੀ ਕੋਠੀ ਦੀ ਅਲਾਟਮੈਂਟ ਰੱਦ ਕਰ ਚੁੱਕੀ ਹੈ।
ਇਹ ਕੋਠੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਦਿੱਤੀ ਗਈ ਸੀ। ਕਾਂਗਰਸੀ ਨੇਤਾ ਬੇਅੰਤ ਸਿੰਘ ਸਾਲ 1992 ਤੋਂ 95 ਤਕ ਪੰਜਾਬ ਦੇ ਮੁੱਖ ਮੰਤਰੀ ਰਹੇ ਸਨ। ਇਕ ਅੱਤਵਾਦੀ ਹਮਲੇ ’ਚ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦਾ ਪਰਿਵਾਰ ਇਸ ਸਰਕਾਰੀ ਕੋਠੀ ’ਚ ਹਾਲੇ ਤਕ ਰਹਿ ਰਿਹਾ ਸੀ। ਜਦੋਂ ਪ੍ਰਾਪਰਟੀ ਵਿਭਾਗ ਵੱਲੋਂ ਸਰਕਾਰੀ ਕੋਠੀ ਨੂੰ ਖ਼ਾਲੀ ਕਰਵਾਉਣ ਨੂੰ ਲੈ ਕੇ ਕਾਰਵਾਈ ਸ਼ੁਰੂ ਕੀਤੀ ਗਈ ਤਾਂ ਇਸ ’ਤੇ ਇਤਰਾਜ਼ ਪ੍ਰਗਟਾਉਂਦਿਆਂ ਬੇਅੰਤ ਸਿੰਘ ਦੇ ਪੁੱਤਰ ਵੱਲੋਂ ਐੱਸਡੀਐੱਮ (ਸੈਂਟਰਲ) ਦੀ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ।