Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ

ਸਿਮ ਕਾਰਡਾਂ ਲਈ ਨਵੇਂ ਨਿਯਮ ਕੀਤੇ ਜਾਰੀ,ਜਾਣੋ ਆਧਾਰ ਕਾਰਡ ਤੋਂ ਕਿੰਨੇ ਸਿਮ ਖਰੀਦ ਸਕਦੇ ਹੋ?

ਸਾਈਬਰ ਧੋਖਾਧੜੀ ਅਤੇ ਧੋਖਾਧੜੀ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਸਿਮ ਖਰੀਦਣ ਦੇ ਨਿਯਮਾਂ ‘ਚ ਵੱਡਾ ਬਦਲਾਅ ਕੀਤਾ ਹੈ। ਇਨ੍ਹਾਂ ਨਿਯਮਾਂ ‘ਚ ਬਦਲਾਅ ਤੋਂ ਬਾਅਦ ਹੁਣ ਕੋਈ ਵੀ ਵਿਅਕਤੀ ਜਿਥੋਂ ਚਾਹੇ ਕੋਈ ਵੀ ਸਿਮ ਨਹੀਂ ਖਰੀਦ ਸਕੇਗਾ ਅਤੇ ਇਸ ਨਾਲ ਸਾਈਬਰ ਧੋਖਾਧੜੀ ‘ਤੇ ਰੋਕ ਲੱਗੇਗੀ। ਇਸ ਦੇ ਨਾਲ ਹੀ ਸਰਕਾਰ ਨੇ ਸਿਮ ਕਾਰਡ ਵੈਰੀਫਿਕੇਸ਼ਨ ਲਈ ਨਵੇਂ ਨਿਯਮ ਵੀ ਜਾਰੀ ਕੀਤੇ ਹਨ।ਨਵੇਂ ਨਿਯਮ ਬਾਰੇ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਸਾਈਬਰ ਧੋਖਾਧੜੀ, ਘੁਟਾਲੇ ਅਤੇ ਫਰਾਡ ਕਾਲਾਂ ਨੂੰ ਰੋਕਣ ਦੇ ਉਦੇਸ਼ ਨਾਲ ਸਰਕਾਰ ਨੇ ਕਦਮ ਸਿਮ ਕਾਰਡਾਂ ਲਈ ਨਵੇਂ ਨਿਯਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਫਰਾਡ ਕਾਲਾਂ ਨੂੰ ਰੋਕਣ ਲਈ ਕਰੀਬ 52 ਲੱਖ ਕੁਨੈਕਸ਼ਨ ਬਲਾਕ ਕੀਤੇ ਗਏ ਹਨ। ਇੰਨਾ ਹੀ ਨਹੀਂ ਕੇਂਦਰੀ ਮੰਤਰੀ ਨੇ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਸਿਮ ਵੇਚਣ ਵਾਲੇ 67,000 ਡੀਲਰਾਂ ‘ਤੇ ਪਾਬੰਦੀ ਲਗਾਈ ਗਈ ਹੈ।