Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਸਿਵਲ ਸਰਜਨ ਵੱਲੋਂ ਲੋਕਾਂ ਨੂੰ ਨਵੇਂ ਸਿਹਤ ਕੇਂਦਰਾਂ ‘ਚ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ

ਜਲੰਧਰ,(ਸੰਜੇ ਸ਼ਰਮਾ)- ਲੋਕਾਂ ਨੂੰ ਵਧੀਆ ਸਿਹਤ ਸਹੁਲਤਾਂ ਦੇਣ ਲਈ ਸਿਵਲ ਸਰਜਨ ਜਲੰਧਰ ਡਾ. ਰਮਨ ਸ਼ਰਮਾ ਦੀ ਅਗਵਾਈ ਵਿੱਚ ਸ਼ੁੱਕਰਵਾਰ ਨੂੰ ਆਮ ਆਦਮੀ ਕਲੀਨਿਕ ਦੀ ਤਰਜ ‘ਤੇ ਜਿਲ੍ਹੇ ਭਰ ਵਿੱਚ ਨਵ-ਨਿਰਮਿਤ 32 ਸਿਹਤ ਕੇਂਦਰ ਸ਼ੁਰੂ ਹੋ ਗਏ। ਪੀ.ਐਚ.ਸੀ. ਰੂਪੇਵਾਲ ਵਿਖੇ ਐਮ.ਪੀ. ਸ੍ਰੀ ਬਲਬੀਰ ਸਿੰਘ ਸੀਂਚੇਵਾਲ, ਯੂਪੀਐਚਸੀ ਧੰਨੋਵਾਲੀ ਵਿਖੇ ਐਮ.ਐਲ.ਏ. ਸ੍ਰੀ ਰਮਨ ਅਰੋੜਾ, ਏ.ਡੀ.ਸੀ. (ਜ) ਸ੍ਰੀ ਅਮਿਤ ਮਹਾਜਨ, ਸਿਵਲ ਸਰਜਨ ਡਾ. ਰਮਨ ਸ਼ਰਮਾ ਦੀ ਮੌਜੂਦਗੀ ‘ਚ ਆਰਤੀ ਨਾਮਿਕ ਲੜਕੀ ਵੱਲੋਂ ਰਸਮੀ ਉਦਘਾਟਨ ਕੀਤਾ ਗਿਆ। ਯੂਪੀਐਚਸੀ ਦਾਨਿਸ਼ਮੰਦਾ ਵਿਖੇ ਐਮ.ਐਲ.ਏ. ਸ੍ਰੀ ਸ਼ੀਤਲ ਅੰਗੁਰਾਲ ਦੀ ਮੌਜੂਦਗੀ ‘ਚ ਬਜੁਰਗ ਔਰਤ ਵੱਲੋਂ ਰਸਮੀ ਉਦਘਾਟਨ ਕੀਤਾ ਗਿਆ। ਪੀ.ਐਚ.ਸੀ. ਬਿਲਗਾ ਵਿਖੇ ਸ੍ਰੀਮਤੀ ਇੰਦਰਜੀਤ ਕੌਰ ਮਾਨ ਅਤੇ ਪੀਐਚਸੀ ਰੰਧਾਵਾ ਮਸੰਦਾ ਵਿਖੇ ਐਮ.ਐਲ.ਏ. ਸ੍ਰੀ ਬਲਕਾਰ ਸਿੰਘ ਵੱਲੋਂ ਆਮ ਆਦਮੀ ਕਲੀਨਿਕ ਦੀ ਤਰਜ ‘ਤੇ ਨਵ-ਨਿਰਮਿਤ ਸਿਹਤ ਕੇਂਦਰਾਂ ਦਾ ਰਸਮੀ ਉਦਘਾਟਨ ਕੀਤਾ ਗਿਆ।ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਉਪਰਾਲੇ ਕਰ ਰਹੀ ਹੈ, ਜਿਸਦੇ ਚਲਦਿਆਂ ਜਿਲ੍ਹੇ ਭਰ ਵਿੱਚ ਆਮ ਆਦਮੀ ਕਲੀਨਿਕ ਦੀ ਤਰਜ ‘ਤੇ 32 ਸਿਹਤ ਕੇਂਦਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਰੀਬ ਪੰਜ ਮਹੀਨੇ ਪਹਿਲਾਂ ਜਲੰਧਰ ਜਿਲ੍ਹੇ ਵਿੱਚ 6 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ, ਜਿਨ੍ਹਾਂ ਨੂੰ ਲੋਕਾਂ ਵੱਲੋਂ ਹਾਂ ਪੱਖੀ ਹੁੰਗਾਰਾ ਮਿਲਿਆ ਹੈ ਅਤੇ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 50 ਹਜਾਰ ਤੋਂ ਵੱਧ ਮਰੀਜਾਂ ਨੇ ਆਪਣੀ ਸਿਹਤ ਜਾਂਚ ਕਰਵਾਈ ਹੈ ਅਤੇ 2000 ਤੋਂ ਵੱਧ ਮੁਫ਼ਤ ਲੈਬ ਟੈਸਟ ਵੀ ਕੀਤੇ ਗਏ ਹਨ। ਸਿਵਲ ਸਰਜਨ ਵੱਲੋਂ ਲੋਕਾਂ ਨੂੰ ਨਵ-ਨਿਰਮਿਤ ਸਿਹਤ ਕੇਂਦਰਾਂ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਲੈਣ ਦੀ ਅਪੀਲ ਕੀਤੀ ਗਈ।ਜਿਕਰਯੋਗ ਹੈ ਕਿ ਜਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਆਮ ਆਦਮੀ ਕਲੀਨਿਕ ਦੀ ਤਰਜ ‘ਤੇ ਨਵ ਨਿਰਮਿਤ ਸਿਹਤ ਕੇਂਦਰਾਂ ਦੇ ਉਦਘਾਟਨ ਮੌਕੇ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਡੀ.ਡੀ.ਐਚ.ਓ. ਡਾ. ਬਲਜੀਤ ਕੌਰ ਰੂਬੀ ਅਤੇ ਐਸ.ਐਮ.ਓ. ਰੈਂਕ ਦੇ ਅਧਿਕਾਰੀ ਮੌਜੂਦ ਸਨ।