Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਸਿੱਖਿਆ ਮੰਤਰੀ ਵੱਲੋਂ ਇੱਕ ਈਮੇਲ ਵੱਲੋਂ ਵੱਡੀ ਕਾਰਵਾਈ ਕਰਦਿਆਂ 30 ਨਿੱਜੀ ਸਕੂਲਾਂ ਨੂੰ ਜਾਰੀ ਕੀਤਾ ਗਿਆ ਨੋਟਿਸ

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਹਾਲ ਹੀ ਵਿੱਚ ਸੂਬੇ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦੇ ਖਿਲਾਫ ਕਾਰਵਾਈ ਸ਼ੁਰੂ ਕਰਦਿਆਂ ਇੱਕ ਈਮੇਲ ਲਾਂਚ ਕੀਤੀ ਗਈ ਸੀ। ਇਸ ਦੌਰਾਨ ਇਸ ਈਮੇਲ ‘ਤੇ ਵਾਧੂ ਫ਼ੀਸਾਂ ਤੇ ਫੰਡ ਵਸੂਲਣ ਸੰਬੰਧੀ 24 ਘੰਟਿਆਂ ‘ਚ 1600 ਤੋਂ ਵੱਧ ਸ਼ਿਕਾਇਤਾਂ ਮਿਲੀਆਂ ਅਤੇ 30 ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੱਸਿਆ ਗਿਆ ਕਿ ਬੀਤੇ 24 ਘੰਟਿਆਂ ਦੌਰਾਨ ਈਮੇਲ ‘ਤੇ 1600 ਤੋਂ ਵੱਧ ਸ਼ਿਕਾਇਤਾਂ ਮਿਲੀਆਂ ਹਨ ਜਿਹਨਾਂ ਨੂੰ ਸਿੱਖਿਆ ਮੰਤਰੀ ਟਾਸਕ ਫੋਰਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ।

ਦੱਸ ਦਈਏ ਕਿ ਟਾਸਕ ਫੋਰਸ ਵੱਲੋਂ ਸਕੂਲਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਤੱਥਾਂ ਦੀ ਜਾਂਚ ਕਰਦਿਆਂ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਪੇਸ਼ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਦੇ ਮੁਤਾਬਕ ਸੂਬੇ ਵਿੱਚ ਸਿੱਖਿਆ ਦੇ ਨਾਂ ਤੇ ਲੁੱਟ ਨਹੀਂ ਕਰਨ ਦਿੱਤੀ ਜਾਵੇਗੀ।ਪੰਜਾਬ ਦੇ 30 ਨਿੱਜੀ ਸਕੂਲਾਂ ਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ‘ਤੇ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਕੂਲਾਂ ਵਲੋਂ ‘ਦੀ ਪੰਜਾਬ ਰੈਗੁਲੇਸਨ ਆਫ ਫੀਸ ਆਫ ਅਨਏਡਿਡ ਐਜੂਕੇਸਨਲ ਇੰਸਟੀਚਿਊਸਨਜ ਬਿੱਲ 2016 ਅਤੇ 2019 ਦੀ ਉਲੰਘਣਾ ਕੀਤੀ ਗਈ ਹੈ। ਇਸ ਕਾਰਵਾਈ ਦੇ ਤਹਿਤ ਇਨ੍ਹਾਂ ਸਕੂਲਾਂ ਨੂੰ 7 ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਹੈ। ਇਨ੍ਹਾਂ ਸਕੂਲਾਂ ਵਿੱਚ ਅੰਮ੍ਰਿਤਸਰ ਦਾ ਰਾਮ ਆਸ਼ਰਮ ਸਕੂਲ, ਬਠਿੰਡਾ ਦਾ ਗੁਰੂਕੁਲ ਪਬਲਿਕ ਸਕੂਲ, ਈਸਟਵੁੱਡ ਇੰਟਰਨੈਸ਼ਨਲ ਸਕੂਲ ਡੂਮਵਾਲੀ, ਫਤਤਿਹਗੜ ਸਾਹਿਬ ਦਾ ਪਾਇਨ ਗਰੋਵ ਪਬਲਿਕ ਸਕੂਲ ਬਸੀ ਪਠਾਣਾ, ਫਾਜ਼ਿਲਕਾ ਦੇ ਪਿਨਾਕਾ ਸੀਨੀਅਰ ਸੈਕੰਡਰੀ ਸਕੂਲ, ਸੇਂਟ ਕਬੀਰ ਗੁਰੂਕੁਲ ਸੀਨੀਅਰ ਸੈਕੰਡਰੀ ਸਕੂਲ, ਅਜ਼ੰਪਸ਼ਨ ਕਾਨਵੈਂਟ ਸਕੂਲ, ਅਬੋਹਰ, ਅਸਪਾਇਰ ਇੰਟਰਨੈਸ਼ਨ ਸਕੂਲ, ਗੋਬਿੰਦਗੜ ਫਾਜ਼ਿਲਕਾ, ਐਲ.ਆਰ. ਐਸ. ਡੀਏਵੀ ਸੀਨੀਅਰ ਸੈਕੰਡਰੀ ਮਾਡਲ ਸਕੂਲ, ਅਬੋਹਰ, ਤੇ ਗੁਰਦਾਸਪੁਰ ਦਾ ਗੈਲੈਕਸੀ ਸਟਾਰ ਪਬਲਿਕ ਸਕੂਲ ਸ਼ਾਮਿਲ ਹੈ।