Business Khas

Latest news
16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ

ਸਿੱਖ ਗੁਰੂਧਾਮ ਕਿਤੇ ਵੀ ਸੁਰੱਖਿਅਤ ਨਹੀਂ,ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਹੋਈ ਬੇਅਦਬੀ ਦੀ ਜੋਰਦਾਰ ਨਿਖੇਧੀ : ਸਿੱਖ ਤਾਲਮੇਲ ਕਮੇਟੀ

ਜਲੰਧਰ,(ਸੰਜੇ ਸ਼ਰਮਾ)-ਪਿਛਲੇ ਕਾਫੀ ਸਮੇਂ ਤੋਂ ਭਾਰਤ ਦੇ ਵੱਖ-ਵੱਖ ਇਲਾਕਿਆਂ ਵਿੱਚ ਸਿੱਖ ਗੁਰਧਾਮਾਂ ਨੂੰ ਗਿਰਾਇਆ ਜਾ ਰਿਹਾ ਹੈ,ਕਿਤੇ ਗੁਰੂ ਘਰਾਂ ਤੇ ਕਬਜੇ ਕੀਤੇ ਜਾ ਰਹੇ ਹਨ, ਜਿਨਾਂ ਵਿੱਚ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਗੁਰਦੁਆਰਾ ਡਾਂਗ ਮਾਰ ਅਤੇ ਹੋਰ ਵੀ ਅਨੇਕਾਂ ਗੁਰੂ ਘਰ ਸ਼ਾਮਲ ਹਨ। ਹੁਣ ਅਰੁਣਾਚਲ ਪ੍ਰਦੇਸ਼ ਵਿਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰੂ ਘਰ ਉੱਤੇ ਬੋਧੀਆਂ ਨੇ ਕਬਜ਼ਾ ਕਰ ਲਿਆ ਹੈ,ਪਰ ਸਿੱਖ ਕੌਮ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਤਜਿੰਦਰ ਸਿੰਘ ਪਰਦੇਸੀ,ਹਰਪਾਲ ਸਿੰਘ ਚੱਢਾ,ਹਰਪ੍ਰੀਤ ਸਿੰਘ ਨੀਟੂ,ਗੁਰਵਿੰਦਰ ਸਿੰਘ ਸਿੱਧੂ,ਵਿੱਕੀ ਸਿੰਘ ਖਾਲਸਾ,ਗੁਰਦੀਪ ਸਿੰਘ ਲੱਕੀ ਤੇ ਰਜਿੰਦਰ ਸਿੰਘ ਰੀਅਲ ਨੇ ਇਕ ਸਾੰਝੇ ਬਿਆਨ ਵਿਚ ਕਿਹਾ ਹੈ। ਅਜੇ ਗੁਰੂ ਘਰ ਤੇ ਬੋਧੀਆਂ ਦੇ ਕਬਜ਼ੇ ਦੀ ਸਿਅਹੀ ਸ਼ੁਕੀ ਨਹੀਂ ਸੀ ਅਜ ਮੋਰਿੰਡੇ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਇਕ ਸਿਰਫਿਰੇ ਵਿਅਕਤੀ ਵਲੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਕੀਤਾ ਗਿਆ। ਅਤੇ ਗੁਰੂ ਘਰ ਦੇ ਵਜ਼ੀਰਾ ਨਾਲ ਕੁੱਟਮਾਰ ਕੀਤੀ ਗਈ। ਅਸੀਂ ਪੰਜਾਬ ਸਰਕਾਰ ਦੇ ਮੁੱਖ-ਮੰਤਰੀ ਭਗਵੰਤ ਮਾਨ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੁੱਛਣਾ ਚਾਹੁੰਦੇ ਹਾਂ,ਕਿ ਸਿੱਖਾਂ ਦੇ ਜਾਨ ਤੋਂ ਪਿਆਰੇ ਗੁਰੂ ਘਰ ਹੁਣ ਕਿਤੇ ਵੀ ਸੁਰਖਿਅਤ ਨਹੀ ਹਨ। ਥਾਂ-ਥਾਂ ਗੁਰੂਘਰਾਂ ਤੇ ਕਬਜ਼ੇ ਕੀਤੇ ਜਾ ਰਹੇ ਹਨ ਹੁਣ ਪੰਜਾਬ ਦੇ ਇਤਿਹਾਸਕ ਗੁਰਦੁਆਰਾ ਕੌਤਵਾਲੀ ਸਾਹਿਬ ਵਿਚ ਵੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਕੀਤਾ ਗਿਆ, ਜਿਥੇ ਸਾਡੇ ਗੁਰੂ ਘਰ ਸੁਰਖਿਅਤ ਨਹੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦਾ ਨਿਰਾਦਰ ਹੋ ਰਿਹਾ ਹੈ,ਉਹ ਸਰਕਾਰਾਂ ਨੂੰ ਸੱਤਾ ਵਿਚ ਰਹਿਣ ਦਾ ਕੋਈ ਵੀ ਨੈਤਿਕ ਅਧਿਕਾਰ ਨਹੀਂ, ਅਸੀਂ ਕੇਂਦਰ ਅਤੇ ਰਾਜ ਸਰਕਾਰਾਂ ਵਿਚ ਬੈਠੇ ਸਿੱਖ ਲੀਡਰਾਂ ਨੂੰ ਅਪੀਲ ਕਰਦੇ ਹਾਂ ਉਹ ਪੂਰੇ ਜ਼ੋਰ ਨਾਲ ਆਵਾਜ ਉਠਾਉਣ ਤਾੰ ਜੋ ਸੁਤੀਆਂ ਪਈਆਂ ਸਰਕਾਰਾ ਨੂੰ ਹੋਸ਼ ਆ ਆਵੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕਰਦੇ ਹਾਂ ਉਹ ਕੋਮ ਨੂੰ ਅਗਵਾਈ ਦੇਣ ਤਾਂ ਜੋ ਕੋਮ ਨਿਰਾਸ਼ਾ ਦੇ ਆਲਮ ਤੋਂ ਬਾਹਰ ਆਵੇ। ਇਸ ਮੋਕੇ ਤੇ ਰਣਜੀਤ ਸਿੰਘ ਗੋਲਡੀ,ਹਰਵਿੰਦਰ ਸਿੰਘ ਚਿਟਕਾਰਾ,ਹਰਪ੍ਰੀਤ ਸਿੰਘ ਸੋਨੂੰ,ਸੰਨੀ ਸਿੰਘ ਉਬਾਰਾਏ,ਗੁਰਜੀਤ ਸਿੰਘ ਸਤਨਾਮੀਆ,ਹਰਪਾਲ ਸਿੰਘ ਪਾਲੀ ਚੱਢਾ,ਪਲਵਿੰਦਰ ਸਿੰਘ ਬਾਬਾ,ਲਖਬੀਰ ਸਿੰਘ ਲਕੀ, ਗੁੁਰਦੀਪ ਸਿੰਘ ਲੱਕੀ,ਮਨਮਿੰਦਰ ਸਿੰਘ ਭਾਟੀਆ,ਗੁਰਵਿੰਦਰ ਸਿੰਘ ਨਾਗੀ,ਹਰਪ੍ਰੀਤ ਸਿੰਘ ਰੋਬਿਨ,ਪਰਮਿੰਦਰ ਸਿੰਘ ਟੱਕਰ,ਅਮਨਦੀਪ ਸਿੰਘ ਬੱਗਾ,ਪ੍ਰਬਜੋਤ ਸਿੰਘ ਖਾਲਸਾ,ਜਤਿੰਦਰ ਸਿੰਘ ਕੋਹਲੀ,ਸਰਬਜੀਤ ਸਿੰਘ ਕਾਲੜਾ,ਅਰਵਿੰਦਰ ਸਿੰਘ ਬਬਲੂ, ਹਰਜੀਤ ਸਿੰਘ ਬਾਬਾ,ਬਲਜੀਤ ਸਿੰਘ ਸੰਟੀ ਨੀਲਾ ਮਹਿਲ,ਸਵਰਨ ਸਿੰਘ ਚੱਢਾ,ਰਾਜਪਾਲ ਸਿੰਘ, ਤਜਿੰਦਰ ਸਿੰਘ ਸੰਤ ਨਗਰ,ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।