Business Khas

Latest news
सतगुरु कबीर साहिब जी के प्रकाश उत्सव के उपलक्ष्य में निकाली गई संध्या फेरी ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ

ਸੀਐਮ ਭਗਵੰਤ ਮਾਨ ਵੱਲੋਂ ਸਨਅਤ ਲਈ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪੰਜਾਬ ਦੀ ਸਨਅਤ ਲਈ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀ ਇੰਡਸਟਰੀ ਲਈ ਹਰੇ ਰੰਗ ਦੇ ਸਟੈਂਪ ਪੇਪਰ ਮਿਲਣਗੇ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸਟੈਂਪ ਪੇਪਰ ਦੀ ਕਲਰ ਕੋਡਿੰਗ ਦੀ ਸ਼ੁਰੂਆਤ ਕੀਤੀ ਗਈ ਹੈ। ਇੱਕ ਹੀ ਸਟੈਂਪ ਪੇਪਰ ਵਿੱਚ ਸਾਰੇ ਕਲੀਅਰੈਂਸ ਮਿਲਣਗੇ ਤੇ ਸਟੈਂਪ ਪੇਪਰ ਵਿੱਚ ਸਨਅਤ ਦਾ ਸਾਰਾ ਰਿਕਾਰਡ ਹੋਵੇਗਾ। ਸਨਅਤ ਸਬੰਧੀ ਜ਼ਮੀਨ ਦੀ 10 ਦਿਨ ਪ੍ਰਕਿਰਿਆ ਰਾਹੀਂ ਕੰਮ ਮੁਕੰਮਲ ਹੋਵੇਗਾ। ਸਟੈਂਪ ਪੇਪਰ ਨੂੰ ਦੇਖਣ ਤੋਂ ਤੁਰੰਤ ਪਤਾ ਲੱਗੇਗਾ ਕਿ ਜ਼ਮੀਨ ਕਿਸ ਮਕਸਦ ਲਈ ਖਰੀਦੀ ਸੀ। ਇਸਦੇ ਨਾਲ ਸਨਅਤਕਾਰਾਂ ਦੀ ਖੱਜਲ-ਖੁਆਰੀ ਘਟੇਗੀ ਤੇ ਚੈਕਿੰਗ ਅਧਿਕਾਰੀ ਨੂੰ ਇੱਕ ਸਟੈਂਪ ਪੇਪਰ ਦੇਖ ਸਨਅਤ ਦਾ ਸਾਰਾ ਰਿਕਾਰਡ ਪਤਾ ਲਗਾਉਣ ਵਿੱਚ ਆਸਾਨੀ ਹੋਵੇਗੀ।ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਇੰਡਸਟਰੀ ਨੂੰ ਵੱਡੀ ਰਾਹਤ ਪਹੁੰਚਾਉਣ ਲਈ ਸੂਬਾ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਨਾਲ ਸੂਬੇ ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਅਤੇ ਭਿੑਸਟਾਚਾਰ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਨ੍ਹਾਂ ਹੀ ਨਹੀਂ, ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਅਜਿਹਾ ਫੈਸਲਾ ਲੈਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ।CM ਭਗਵੰਤ ਮਾਨ ਨੇ ਟਵੀਟ ‘ਚ ਲਿਖਿਆ ਸੀ “ਅੱਜ ਅਸੀਂ ਇੱਕ ਇਤਿਹਾਸਿਕ ਫੈਸਲਾ ਲੈਣ ਜਾ ਰਹੇ ਹਾਂ ਜਿਸ ਨਾਲ ਇੰਡਸਟਰੀ ਨੂੰ ਇੱਕ ਵੱਡੀ ਰਾਹਤ ਮਿਲੇਗੀ ਤੇ ਪੰਜਾਬ ‘ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਅਤੇ ਭਿੑਸਟਾਚਾਰ ਤੋਂ ਰਾਹਤ ਮਿਲੇਗੀ …ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ… ਦੁਪਹਿਰ ਨੂੰ ਮੈਂ ਆਪ LIVE ਹੋਕੇ ਤੁਹਾਡੇ ਨਾਲ ਵੇਰਵੇ ਸਾਂਝੇ ਕਰਾਂਗਾ…”