Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਸੁਪਰੀਮ ਕੋਰਟ ਨੇ ਦਿੱਤਾ ਭਰੋਸਾ ਕਰਨਾਟਕ ਹਿਜਾਬ ਮਾਮਲੇ ਦੀ ਸੁਣਵਾਈ 3 ਜੱਜਾਂ ਦੀ ਬੈਂਚ ਕਰੇਗੀ

ਸੋਮਵਾਰ ਨੂੰ ਸੁਪਰੀਮ ਕੋਰਟ ਨੇ ਕਰਨਾਟਕ ਹਿਜਾਬ ਮਾਮਲੇ ਨੂੰ ਲੈ ਕੇ ਜਲਦ ਸੁਣਵਾਈ ਕਰ ਕੇ ਫੈਸਲਾ ਸੁਣਾਉਣ ਦੇ ਲਈ ਕਿਹਾ ਹੈ ।ਦਰਅਸਲ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਦੋ ਜੱਜਾਂ ਦੀ ਬੈਂਚ ਨੇ ਕਰਨਾਟਕ ਹਾਈ ਕੋਰਟ ਦੇ ਵੱਲੋਂ ਸਿੱਖਿਆ ਸੰਸਥਾਵਾਂ ਦੇ ਉੱਪਰ ਪਾਬੰਦੀ ਲਗਾਉਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀਆਂ ਵੱਖ-ਵੱਖ ਪਟੀਸ਼ਨਾਂ ‘ਤੇ ਆਪਣਾ ਵੱਖਰਾ ਫੈਸਲਾ ਸੁਣਾਇਆ ਸੀ। ਜਿਸ ਨੂੰ ਲੈ ਕੇ ਵਕੀਲ ਵੱਲੋਂ ਇਹ ਮੰਗ ਕੀਤੀ ਗਈ ਸੀ ਕਿ ਇਸ ਮਾਮਲੇ ਦੀ ਸੁਣਵਾਈ ਜਲਦ ਤੋਂ ਜਲਦ ਕਰ ਕੇ ਸਹੀ ਫੈਸਲਾ ਸੁਣਾਇਆ ਜਾਵੇ।ਤੁਹਾਨੂੰ ਦੱਸ ਦਈਏ ਕਿ 22 ਸਤੰਬਰ 2022 ਨੂੰ ਸੁਪਰੀਮ ਕੋਰਟ ਨੇ ਸਿੱਖਿਆ ਸੰਸਥਾਵਾਂ ਦੇ ਵਿੱਚ ਹਿਜਾਬ ਉੱਪਰ ਪਾਬੰਦੀ ਦੇ ਫੈਸਲੇ ਨੂੰ ਬਰਕਰਾਰ ਰੱਖਣ ਦੇ ਕਰਨਾਟਕ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਅੱਡ-ਅੱਡ ਪਟੀਸ਼ਨਾਂ ‘ਤੇ ਆਪਣਾ ਹੁਕਮ ਸੁਰੱਖਿਅਤ ਰੱਖਿਆ ਸੀ।ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਸੁਣਵਾਈ ਤੋਂ ਕਰਨ ਤੋਂ ਬਾਅਦ ਇਹ ਫੈਸਲਾ ਸੁਰੱਖਿਅਤ ਰੱਖ ਲਿਆ ਸੀ।