Business Khas

Latest news
अखिल भारतीय स्कूल जागरूकता अभियान ‘सुरक्षित बचपन अभियान’ की शुरुआत ਮੋਦੀ ਸਰਕਾਰ ਨੇ ਪੰਜਾਬ ਦੇ ਅਨੁਸੂਚਿਤ ਭਾਈਚਾਰੇ ਲਈ ਇਤਿਹਾਸਕ ਉਪਰਾਲੇ ਕੀਤੇ: ਵਿਜੇ ਸਾਂਪਲਾ ਇਟਲੀ ਦੇ ਰਾਸ਼ਟਰਪਤੀ ਨੇ ਮੈਡੀਕਲ ਦੀ ਪੜ੍ਹਾਈ ਤੇ ਸ਼ਾਨਦਾਰ ਪ੍ਰਦਰਸ਼ਨ ਲਈ ਕੀਤਾ ਸਨਮਾਨਿਤ रश्मिका मंदाना ने अपने पति के बारे में क्या कहा जिसकी हो रही है चर्चा? बिन्यामिन नेतन्याहू के सातवीं बार इसराइल का प्रधानमंत्री बनने में ये हैं चुनौतियां ਬਿਨਾਂ ਨੰਬਰ ਪਲੇਟ ਦੇ ਸੜਕਾਂ ’ਤੇ ਦੌੜ ਰਹੀਆਂ ਟਰਾਲੀਆਂ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ’ਤੇ ਉੱਠੇ ਸਵਾਲ CM ਬੋਲੇ- ਸਰਕਾਰੀ ਸਕੂਲਾਂ ਦੇ ਸੁਧਾਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ ਜਿੱਤ ਦਰਜ ਸੋਨੇ ਦੀਆਂ ਕੀਮਤਾਂ 'ਚ ਤੇਜ਼ੀ, ਚਾਂਦੀ ਡਿੱਗੀ, ਜਾਣੋ ਕੀ ਹੋਰ ਡਿੱਗਣਗੀਆਂ ਕੀਮਤਾਂ ? ਅਮਿਤ ਸ਼ਾਹ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਬਰੀ, ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਸੁਣਾਇਆ ਫੈਸਲਾ

ਸੁਰਿੰਦਰ ਛਿੰਦਾ ਨੂੰ ਅਲਵਿਦਾ ਆਖਣ ਵੇਲੇ ਅੱਜ ਪੰਜਾਬ ਦੀ ਹਰ ਅੱਖ ਹੋਈ ਨਮ

ਪੰਜਾਬੀ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ ਅੱਜ ਗਮਗੀਨ ਮਾਹੌਲ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਪੰਜਾਬੀ ਗਾਇਕ ਦਾ ਅੰਤਿਮ ਸਸਕਾਰ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਐਕਸਟੈਂਸ਼ਨ ਦੇ ਸ਼ਮਸ਼ਾਨਘਾਟ ਵਿੱਚ ਪੰਜ ਤੱਤਾਂ ਵਿੱਚ ਵਿਲੀਨ ਹੋਏ। ਉਨ੍ਹਾਂ ਦੀ ਚਿਤਾ ਨੂੰ ਮੁਖ ਅਗਨੀ ਵੱਡੇ ਪੁੱਤਰ ਮਨਿੰਦਰ ਛਿੰਦਾ ਨੇ ਵਿਖਾਈ। ਸੁਰਿੰਦਰ ਛਿੰਦਾ ਦੀ ਅੰਤਿਮ ਯਾਤਰਾ ਦੌਰਾਨ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਪ੍ਰਸ਼ੰਸਕਾਂ ਤੇ ਹੋਰ ਲੋਕਾਂ ਨੇ ਨਮ ਅੱਖਾਂ ਨਾਲ ਅਲਵਿਦਾ ਆਖੀ।ਇਸ ਦੌਰਾਨ ਹਰ ਜ਼ੁਬਾਨ ਇਹ ਕਹਿ ਰਹੀ ਸੀ, ਸੁਰਿੰਦਰ ਛਿੰਦਾ ਜਿੰਨੇ ਸ਼ਾਨਦਾਰ ਫਨਕਾਰ ਸਨ, ਉਨੇ ਹੀ ਚੰਗੇ ਇਨਸਾਨ ਸਨ। ਵੱਡੀ ਗਿਣਤੀ ਵਿੱਚ ਕਲਾਕਾਰਾਂ, ਲੇਖਕਾਂ, ਸਿਆਸੀ ਪਾਰਟੀਆਂ ਦੇ ਸਿਆਸਤਦਾਨਾਂ ਸਮੇਤ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਪ੍ਰਸ਼ੰਸਕ ਪਹੁੰਚੇ ਹੋਏ ਸਨ। ਸੁਰਿੰਦਰ ਛਿੰਦਾ ਦੇ ਅੰਤਿਮ ਸਸਕਾਰ ਮੌਕੇ ਮੁਹੰਮਦ ਸਦੀਕ, ਫਿਰੋਜ਼ ਖਾਨ, ਬਿੱਟੂ ਖੰਨੇ ਵਾਲਾ, ਬਾਬੂ ਸਿੰਘ ਮਾਨ ਮਰਾੜਾਂ ਵਾਲਾ, ਸ਼ਮਸ਼ੇਰ ਸਿੰਘ ਸੰਧੂ, ਤੇਜਵੰਤ ਕਿੱਟੂ ਸੰਗੀਤਕਾਰ,ਅਦਾਕਾਰ ਹੌਬੀ ਧਾਲੀਵਾਲ, ਗਾਇਕਾ ਸੁੱਖੀ ਬਰਾੜ, ਦੀਪਕ ਬਾਲੀ, ਲਖਵਿੰਦਰ ਜੌਹਲ, ਸੁਰਜੀਤ ਪਾਤਰ, ਭਾਈ ਦਵਿੰਦਰ ਸਿੰਘ ਸੋਢੀ ਪ੍ਰਸਿੱਧ ਰਾਗੀ, ਬਚਨ ਬੇਦਿਲ, ਲਵਲੀ ਨਿਰਮਾਣ, ਪਾਲੀ ਦੇਤਵਾਲੀਆ, ਹਸਨ ਮਾਨਕ, ਹਰਦੀਪ ਗਿੱਲ, ਹਰਜੀਤ ਹਰਮਨ, ਹੀਰਾ ਸਿੰਘ ਗਾਬੜੀਆ, ਮਨਪ੍ਰੀਤ ਸਿੰਘ ਇਯਾਲੀ, ਗੁਰਪ੍ਰੀਤ ਸਿੰਘ ਗੋਗੀ, ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਜੀਵਨ ਗੁਪਤਾ ਸੂਬਾਈ ਭਾਜਪਾ ਆਗੂ, ਰਾਜਿੰਦਰ ਮਲਹਾਰ ਗਾਇਕ,ਕੇਕੇ ਬਾਵਾ ਸੀਨੀਅਰ ਕਾਂਗਰਸੀ ਆਗੂ, ਸਤਵਿੰਦਰ ਬੁੱਗਾ ਗਾਇਕ, ਅਦਾਕਾਰ ਗਿੱਗੂ ਗਿੱਲ ਪੁੱਜੇ ਹੋਏ ਸਨ ਤੇ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਸਾਰੀਆਂ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।