Business Khas

Latest news
ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ ਕੁੜੀ ਨੇ ਰੀ-ਨੀਟ ਯੂਜੀ ਪ੍ਰੀਖਿਆ ਵਿੱਚ ਏਆਈਆਰ-1 ਪ੍ਰਾਪਤ ਕਰਨ ਦਾ ਦਾਅਵਾ ਸਰਕਾਰ ਦੇ ਪੱਖ 'ਚ ਆਇਆ ਦਿੱਲੀ ਹਾਈਕੋਰਟ ਦਾ ਫੈਸਲਾ ਬਸਤੀ ਸ਼ੇਖ ਦੇ ਸਤਰਾਂ ਮੁਹੱਲਾ ਵਿੱਚ ਲੰਬੇ ਬਿਜਲੀ ਕੱਟਾਂ ਨੇ ਲੋਕਾਂ ਦਾ ਜੀਣਾ ਕੀਤਾ ਮੁਸ਼ਕਲ, 1912 ਹੈਲਪਲਾਈਨ ਵੀ ਨਹੀਂ ...
You are currently viewing ਸੁਰਿੰਦਰ ਸ਼ਿੰਦਾ ਨੂੰ ਦੀਪ ਹਸਪਤਾਲ ਤੋਂ ਡੀਐਮਸੀ ਹਸਪਤਾਲ ਕੀਤਾ ਗਿਆ ਸ਼ਿਫਟ

ਸੁਰਿੰਦਰ ਸ਼ਿੰਦਾ ਨੂੰ ਦੀਪ ਹਸਪਤਾਲ ਤੋਂ ਡੀਐਮਸੀ ਹਸਪਤਾਲ ਕੀਤਾ ਗਿਆ ਸ਼ਿਫਟ

ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਤਬੀਅਤ ਖ਼ਰਾਬ ਹੋਣ ਹੋਣ ਕਾਰਨ ਲੁਧਿਆਣਾ ਦੇ ਦੀਪ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਅੱਜ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਨਾ ਹੋਣ ਮਗਰੋਂ ਡੀਐਮਸੀ ਹਸਪਤਾਲ ਸ਼ਿਫਟ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਹਾਲਤ ਨੂੰ ਵੇਖਦਿਆਂ ਪਰਿਵਾਰ ਨੇ ਉਨ੍ਹਾਂ ਨੂੰ ਉਥੋਂ ਸ਼ਿਫਟ ਕਰਨ ਦਾ ਫ਼ੈਸਲਾ ਲਿਆ। ਦੀਪ ਹਸਪਤਾਲ ਵਿੱਚ ਜ਼ੇਰੇ ਇਲਾਜ ਪੰਜਾਬੀ ਗਾਇਕ ਦੀ ਤਬੀਅਤ ਵਿੱਚ ਕੋਈ ਸੁਧਾਰ ਨਹੀਂ ਹੋ ਰਿਹਾ ਸੀ, ਜਿਸ ਕਾਰਨ ਪਰਿਵਾਰ ਨੇ ਇਹ ਫ਼ੈਸਲਾ ਲਿਆ।ਸੁਰਿੰਦਰ ਸ਼ਿੰਦਾ ਦਾ ਬੀਤੇ ਦਿਨੀਂ ਦੀਪ ਹਸਪਤਾਲ ਵਿੱਚ ਵੀ ਇੱਕ ਆਪ੍ਰੇਸ਼ਨ ਹੋਇਆ ਸੀ। ਉਨ੍ਹਾਂ ਦਾ ਪਰਿਵਾਰ ਲਗਾਤਾਰ ਉਨ੍ਹਾਂ ਨੂੰ ਡੀਐਮਸੀ ਲੈ ਕੇ ਜਾਣ ਦੀ ਗੱਲ ਕਹਿ ਰਿਹਾ ਸੀ। ਜਿਸ ਤੋਂ ਬਾਅਦ ਅੱਜ ਐਬੂਲੈਂਸ ਰਾਹੀਂ ਡੀਐਮਸੀ ਹਸਪਤਾਲ ਲਿਜਾਇਆ ਗਿਆ।