Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸੈਰ ਕਰਨ ਗਈ ਵਿਆਹੁਤਾ ਨੂੰ ਕੁੱਤਿਆਂ ਨੇ ਨੋਚਿਆ, ਹੋਈ ਮੌਤ

ਸੈਰ ਕਰਨ ਗਈ ਵਿਆਹੁਤਾ ਨੂੰ ਕੁੱਤਿਆਂ ਨੇ ਨੋਚਿਆ, ਹੋਈ ਮੌਤ

ਗੁਰਦਾਸਪੁਰ ‘ਚ ਅਵਾਰਾ ਕੁੱਤਿਆਂ ਦੇ ਟੋਲੇ ਨੇ ਇੱਕ ਔਰਤ ਨੂੰ ਬੁਰੀ ਤਰ੍ਹਾਂ ਵੱਢ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਹਰਜੀਤ ਕੌਰ ਵਾਸੀ ਖੋਜਕੀਪੁਰ ਵਜੋਂ ਹੋਈ ਹੈ। ਮ੍ਰਿਤਕ ਸਵੇਰੇ ਕਰੀਬ ਪੰਜ ਵਜੇ ਘਰੋਂ ਸੈਰ ਕਰਨ ਲਈ ਨਿਕਲੀ ਸੀ। ਸੈਰ ਕਰਦੇ ਹੋਏ ਜਦੋਂ ਉਹ ਜਾਗੋਵਾਲ ਬੇਟ ਦੇ ਸ਼ਮਸ਼ਾਨਘਾਟ ਨੇੜੇ ਪਹੁੰਚੀ ਤਾਂ ਉਥੇ ਟੋਲੇ ‘ਚ ਬੈਠੇ ਕੁੱਤਿਆਂ ਨੇ ਉਸ ‘ਤੇ ਹਮਲਾ ਕਰ ਦਿੱਤਾ।ਮ੍ਰਿਤਕ ਹਰਜੀਤ ਕੌਰ (25) ਪੁੱਤਰੀ ਪ੍ਰੀਤਮ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਪਿੰਡ ਖੋਜੀਪੁਰ ਵਾਸੀ ਹਰਜਿੰਦਰ ਸਿੰਘ ਨਾਲ ਹੋਇਆ ਸੀ। ਉਸ ਦਾ ਜਵਾਈ ਛੱਤੀਸਗੜ੍ਹ ਵਿੱਚ ਬੀਐਸਐਫ ਵਿੱਚ ਤਾਇਨਾਤ ਹੈ। ਉਸ ਦਾ ਇੱਕ ਅੱਠ ਸਾਲ ਦਾ ਅਤੇ ਇੱਕ ਚਾਰ ਸਾਲ ਦਾ ਬੇਟਾ ਹੈ।ਉਹ ਪਿਛਲੇ ਕੁਝ ਦਿਨਾਂ ਤੋਂ ਉਸ ਕੋਲ ਰਹਿਣ ਆਈ ਸੀ। ਉਹ ਸਵੇਰੇ ਕਰੀਬ ਪੰਜ ਵਜੇ ਸੈਰ ਕਰਨ ਲਈ ਘਰੋਂ ਨਿਕਲੀ ਸੀ। ਕਾਫੀ ਦੇਰ ਤੱਕ ਜਦੋਂ ਉਹ ਵਾਪਸ ਨਹੀਂ ਪਰਤੀ ਤਾਂ ਉਨ੍ਹਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ।ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਹੈ। ਹਰਜੀਤ ਕੌਰ (25) ਦੇ ਪਿਤਾ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ ਪਿੰਡ ਖੋਜੀਪੁਰ ਵਾਸੀ ਹਰਜਿੰਦਰ ਸਿੰਘ ਨਾਲ ਹੋਇਆ ਸੀ। ਉਸਦਾ ਪਤੀ ਬੀਐਸਐਫ ਵਿੱਚ ਕੰਮ ਕਰਦਾ ਹੈ।ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ। ਥਾਣਾ ਭੈਣੀ ਮੀਆਂ ਖਾਂ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ।