Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਸ੍ਰੀ ਅਕਾਲ ਤਖਤ ਸਾਹਿਬ ਨੂੰ ਪਿਠ ਦਿਖਾਉਣ ਵਾਲਾ ਕਦੀ ਸਿੱਖ ਹੋ ਹੀ ਨਹੀਂ ਸਕਦਾ:- ਸਿੱਖ ਤਾਲਮੇਲ ਕਮੇਟੀ

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੇਕਸੂਰ ਸਿੱਖਾਂ ਦੀ ਰਿਹਾਈ ਲਈ ਦਿਤੇ ਅਲਟੀਮੇਟਮ ਤੇ ਭਗਵੰਤ ਮਾਨ ਵੱਲੋਂ ਕਿੰਤੂ-ਪ੍ਰੰਤੂ ਕੀਤਾ ਗਿਆ ਹੈ। ਅਤੇ ਜਥੇਦਾਰ ਸਾਹਿਬਾਨ ਦੇ ਖਿਲਾਫ਼ ਨੀਵੇਂ ਪੱਧਰ ਦੀ ਭਾਸ਼ਾ ਵਰਤੀ ਹੈ,ਜਿਸਦੀ ਸਿੱਖ ਤਾਲਮੇਲ ਕਮੇਟੀ ਜੋਰਦਾਰ ਨਿੰਦਾ ਕਰਦੀ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ,ਹਰਪਾਲ ਸਿੰਘ ਚੱਢਾ,ਹਰਪ੍ਰੀਤ ਸਿੰਘ ਨੀਟੂ,ਗੁਰਵਿੰਦਰ ਸਿੰਘ ਨਾਗੀ ਵਿੱਕੀ ਸਿੰਘ ਖਾਲਸਾ,ਸੰਨੀ ਸਿੰਘ ਉਬਰਾਏ,ਹਰਪ੍ਰੀਤ ਸਿੰਘ ਰੋਬਿਨ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ। ਕਿ ਗਿਆਨੀ ਹਰਪ੍ਰੀਤ ਸਿੰਘ ਜੀ ਸਾਰੀ ਕੌਮ ਦੇ ਜਥੇਦਾਰ ਹਨ ਅਤੇ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਗੱਲ ਕਰਕੇ ਉਨ੍ਹਾਂ ਆਪਣਾ ਕੌਮੀ ਫ਼ਰਜ਼ ਨਿਭਾਇਆ ਹੈ। ਅਤੇ ਹਰ ਸਿੱਖ ਉਨ੍ਹਾਂ ਦੇ ਨਾਲ ਚਟਾਨ ਵਾਂਗੂੰ ਖੜਾ ਹੈ, ਅਸੀਂ ਸਪਸ਼ਟ ਕਰਨਾ ਚਾਹੁੰਦੇ ਹਾਂ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਨੂੰ ਪਿਠ ਦਖਾਉੰਦਾ ਹੈ, ਉਹ ਕਦੇ ਵੀ ਸਿੱਖ ਨਹੀਂ ਹੋ ਸਕਦਾ। ਉਹਨੂੰ ਯਾਦ ਕਰਵਾਇਆ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਕੇ ਕੋੜੇ ਖਾਣੇ ਮਨਜੂਰ ਕੀਤੇ ਸਨ, ਪਰ ਕਿੰਤੂ ਪ੍ਰੰਤੂ ਨਹੀਂ ਕੀਤਾ, ਅੱਜ ਤੱਕ ਕਿਸੇ ਹੋਰ ਧਰਮ ਦੇ ਆਗੂ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਖਿਲਾਫ਼ ਇਕ ਸਬਦ ਵੀ ਨਹੀਂ ਬੋਲਿਆ,ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਦੋ ਜਥੇਦਾਰ ਸਾਹਿਬ ਨੂੰ ਮਿਲੇ ਸਨ, ਤੇ ਪੈਰੀ ਹੱਥ ਲਾਕੇ ਆਸੀਰਵਾਦ ਲਿਆ ਸੀ,ਪਰ ਤੁਸੀਂ ਤਾਕਤ ਦੇ ਨਸ਼ੇ ਵਿੱਚ ਜਾਣ ਬੁਝਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪਿਠ ਦਿਖਾਈ ਹੈ,ਉਹਦਿਆੰ ਦਾ ਫਤੂਰ ਸਿਰ ਤੇ ਚੜ੍ਹ ਜਾਣਾ ਇਕ ਮਾਨਸਿਕ ਬਿਮਾਰੀ ਹੈ, ਇਸ ਗਲਤੀ ਦੀ ਜਿੰਨੀ ਜਲਦੀ ਹੋਵੇ ਮਾਫੀ ਮੰਗ ਕੇ ਭੁੱਲ ਬਖਸ਼ਾਉਣ ਚਾਹੀਦੀ ਹੈ, ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਜ਼ਿੰਦ ਜਾਨ ਹੈ, ਇਸ ਤੋਂ ਵੱਧ ਸਿੱਖ ਕੌਮ ਨੂੰ ਕੁਝ ਵੀ ਪਿਆਰਾ ਨਹੀਂ। ਅਸੀਂ ਆਮ ਆਦਮੀ ਪਾਰਟੀ ਵਿੱਚ ਮੌਜੂਦ ਸਿੱਖ ਨੇਤਾਵਾਂ ਨੂੰ ਬੇਨਤੀ ਕਰਦੇ ਹਾਂ ਇਸਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਮੰਗਣ ਲਈ ਮਜਬੂਰ ਕਰ ਦੇਣ, ਅਤੇ ਭਗਵੰਤ ਮਾਨ ਦੀ ਇਸ ਅਵੱਗਿਆ ਲਈ ਉਸ ਦੀ ਨਿੰਦਾ ਕਰਨ।ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਗੋਲਡੀ,ਹਰਵਿੰਦਰ ਸਿੰਘ ਚਿਟਕਾਰਾ,ਹਰਪ੍ਰੀਤ ਸਿੰਘ ਸੋਨੂੰ,ਗੁਰਵਿੰਦਰ ਸਿੰਘ ਸਿਧੂ,ਗੁਰਜੀਤ ਸਿੰਘ ਸਤਨਾਮੀਆ,ਹਰਪਾਲ ਸਿੰਘ ਪਾਲੀ ਚੱਢਾ,ਜਸਪ੍ਰੀਤ ਸਿੰਘ ਭਾਟੀਆ,ਪਲਵਿੰਦਰ ਸਿੰਘ ਬਾਬਾ,ਲਖਬੀਰ ਸਿੰਘ ਲਕੀ,ਗੁੁਰਦੀਪ ਸਿੰਘ ਲੱਕੀ,ਮਨਮਿੰਦਰ ਸਿੰਘ ਭਾਟੀਆ,ਗੁਰਵਿੰਦਰ ਸਿੰਘ ਨਾਗੀ,ਹਰਪ੍ਰੀਤ ਸਿੰਘ ਰੋਬਿਨ,ਪਰਮਿੰਦਰ ਸਿੰਘ ਟੱਕਰ,ਅਮਨਦੀਪ ਸਿੰਘ ਬੱਗਾ,ਪ੍ਰਬਜੋਤ ਸਿੰਘ ਖਾਲਸਾ,ਜਤਿੰਦਰ ਸਿੰਘ ਕੋਹਲੀ,ਸਰਬਜੀਤ ਸਿੰਘ ਕਾਲੜਾ,ਅਰਵਿੰਦਰ ਸਿੰਘ ਬਬਲੂ, ਹਰਜੀਤ ਸਿੰਘ ਬਾਬਾ,ਬਲਜੀਤ ਸਿੰਘ ਸੰਟੀ ਨੀਲਾ ਮਹਿਲ,ਸਵਰਨ ਸਿੰਘ ਚੱਢਾ,ਰਾਜਪਾਲ ਸਿੰਘ, ਤਜਿੰਦਰ ਸਿੰਘ ਸੰਤ ਨਗਰ,ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।