Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਜਲੰਧਰ, ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350 ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ 21 ਨਵੰਬਰ ਨੂੰ ਜਲੰਧਰ ਵਿਖੇ ਪਹੁੰਚਣ ਵਾਲੇ ਨਗਰ ਕੀਰਤਨ ਦੇ ਵਿਸ਼ਰਾਮ ਅਤੇ ਸੰਗਤਾਂ ਦੇ ਠਹਿਰਾਅ ਸਬੰਧੀ ਪ੍ਰਬੰਧਾਂ ਦਾ ਅੱਜ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਇਜ਼ਾ ਲਿਆ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਹੋਈ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਨਵੰਬਰ ਨੂੰ ਗੁਰਦਾਸਪੁਰ ਤੋਂ ਆਰੰਭ ਹੋਣ ਵਾਲਾ ਨਗਰ ਕੀਰਤਨ 21 ਨਵੰਬਰ ਨੂੰ ਜਲੰਧਰ ਵਿੱਚ ਪ੍ਰਵੇਸ਼ ਕਰੇਗਾ ਅਤੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ 21 ਨਵੰਬਰ ਰਾਤ ਨੂੰ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਵਿਖੇ ਨਗਰ ਕੀਰਤਨ ਦਾ ਵਿਸ਼ਰਾਮ ਹੋਵੇਗਾ। ਇਸ ਮੌਕੇ ਐਸ.ਐਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ, ਕਮਿਸ਼ਨਰ ਨਗਰ ਨਿਗਮ ਜਲੰਧਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਆਫ ਪੁਲਿਸ ਨਰੇਸ਼ ਡੋਗਰਾ ਵੀ ਮੌਜੂਦ ਸਨ।

ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਜਲੰਧਰ ਦੇ ਵੱਖ-ਵੱਖ ਸਥਾਨਾਂ ਤੋਂ ਹੋ ਕੇ ਗੁਜ਼ਰਨ ਵਾਲੇ ਨਗਰ ਕੀਰਤਨ ਦੇ ਰਸਤਿਆਂ ’ਤੇ ਲੰਗਰ ਸੇਵਾ ਦੀਆਂ ਤਿਆਰੀਆਂ, ਮੈਡੀਕਲ ਸਹਾਇਤਾ, ਟ੍ਰੈਫਿਕ ਪ੍ਰਬੰਧਾਂ, ਸੁਰੱਖਿਆ ਅਤੇ ਸੰਗਤ ਦੇ ਠਹਿਰਾਅ ਸਬੰਧੀ ਇੰਤਜ਼ਾਮਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ਾ ਦਿੱਤੇ। ਉਨ੍ਹਾਂ ਸਪਸ਼ਟ ਕਿਹਾ ਕਿ ਧਾਰਮਿਕ ਮਹੱਤਤਾ ਵਾਲੇ ਇਸ ਸਮਾਗਮ ਵਿਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣੀ ਚਾਹੀਦੀ।