Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸੜਕ ਹਾਦਸੇ ਵਿਚ ਤਿੰਨ ਦੋਸਤਾਂ ਦੀ ਹੋਈ ਮੌਤ, ਜ਼ਖ਼ਮੀ ਸਾਥੀ ਨੂੰ ਹਸਪਤਾਲ ਲਿਜਾ ਰਹੇ

ਸੜਕ ਹਾਦਸੇ ਵਿਚ ਤਿੰਨ ਦੋਸਤਾਂ ਦੀ ਹੋਈ ਮੌਤ, ਜ਼ਖ਼ਮੀ ਸਾਥੀ ਨੂੰ ਹਸਪਤਾਲ ਲਿਜਾ ਰਹੇ

ਹਰਿਆਣਾ ਦੇ ਕਰਨਾਲ ਵਿਚ ਅਸੰਧ ਰੋਡ ‘ਤੇ ਸਥਿਤ ਬਾਂਸਾ ਪਿੰਡ ‘ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਪਿੰਡ ‘ਚ ਖਬਰ ਪੁੱਜੀ ਕਿ ਬਾਈਕ ਸਵਾਰ ਵਰਿੰਦਰ, ਅਜੈ ਅਤੇ ਸੁਮਿਤ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਦਰਅਸਲ, ਅਜੈ ਦੀ ਸ਼ਾਮ ਨੂੰ ਪਿੰਡ ਬਾਂਸਾ ‘ਚ ਕੁਝ ਨੌਜਵਾਨਾਂ ਨਾਲ ਬਹਿਸ ਹੋ ਗਈ ਸੀ। ਤਕਰਾਰ ਵਧ ਗਈ, ਜਿਸ ਤੋਂ ਬਾਅਦ ਅਜੈ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ ਅਤੇ ਉਹ ਜ਼ਖਮੀ ਹੋ ਗਿਆ। ਜਿਵੇਂ ਹੀ ਅਜੈ ਦੇ ਦੋਸਤਾਂ ਅਤੇ ਚਚੇਰੇ ਭਰਾਵਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਉਸ ਨੂੰ ਇਲਾਜ ਲਈ ਪਿੰਡ ਤੋਂ ਬਾਈਕ ‘ਤੇ ਬਿਠਾ ਕੇ ਕਰਨਾਲ ਲੈ ਕੇ ਜਾ ਰਹੇ ਸਨ। ਜਿਵੇਂ ਹੀ ਉਹ ਪਿੰਡ ਤੋਂ ਕਰਨਾਲ-ਅਸੰਧ ਰਾਜ ਮਾਰਗ ‘ਤੇ ਚੜ੍ਹੇ ਤਾਂ ਬਾਈਕ ਸਾਹਮਣੇ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਈ।ਇਸ ਹਾਦਸੇ ‘ਚ ਅਜੈ, ਵਰਿੰਦਰ ਅਤੇ ਸੁਮਿਤ ਤਿੰਨੋਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਮੌਕੇ ‘ਤੇ ਟਰੱਕ ਛੱਡ ਕੇ ਫਰਾਰ ਹੋ ਗਿਆ।ਤਿੰਨਾਂ ਦੀ ਉਮਰ 20 ਤੋਂ 22 ਸਾਲ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਵੀ ਮੌਕੇ ਦਾ ਜਾਇਜ਼ਾ ਲਿਆ।