Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਹਰਿਆਣਾ ‘ਚ ਬੱਸ ਅਤੇ ਕਰੂਜ਼ਰ ਦੀ ਟੱਕਰ, 7 ਲੋਕਾਂ ਦੀ ਮੌਤ

ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਬੱਸ ਅਤੇ ਕਰੂਜ਼ਰ ਦੀ ਆਹਮੋ-ਸਾਹਮਣੇ ਟੱਕਰ ਵਿੱਚ 7 ​​ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ‘ਚ 25 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਭਿਵਾਨੀ ਰੋਡ ‘ਤੇ ਪਿੰਡ ਬੀਬੀਪੁਰ ਨੇੜੇ ਵਾਪਰਿਆ।ਹਾਦਸੇ ਵਿੱਚ ਹਰਿਆਣਾ ਰੋਡਵੇਜ਼ ਦਾ ਕੰਡਕਟਰ ਵੀ ਜ਼ਖ਼ਮੀ ਹੋ ਗਿਆ ਹੈ ਅਤੇ ਉਸ ਦੇ ਸਿਰ ਵਿੱਚ ਸੱਟ ਲੱਗੀ ਹੈ। ਉਸਨੇ ਦੱਸਿਆ ਕਿ ਕਰੂਜ਼ਰ ਗੱਡੀ ਇੱਕ ਕਾਰ ਨੂੰ ਓਵਰਟੇਕ ਕਰ ਰਹੀ ਸੀ। ਇਸ ਦੌਰਾਨ ਇਹ ਬੱਸ ਨਾਲ ਟਕਰਾ ਗਈ। ਉਨ੍ਹਾਂ ਦੱਸਿਆ ਕਿ ਬੱਸ ਵਿੱਚ 15-20 ਸਵਾਰੀਆਂ ਸਨ, ਜਦਕਿ ਕਰੂਜ਼ਰ ਵਿੱਚ ਵੀ 10 ਲੋਕ ਸਵਾਰ ਸਨ। ਇਹ ਹਾਦਸਾ ਕਰੂਜ਼ਰ ਨੂੰ ਓਵਰਟੇਕ ਕਰਨ ਕਾਰਨ ਵਾਪਰਿਆ।

ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ 6 ਐਂਬੂਲੈਂਸਾਂ ਮੌਕੇ ‘ਤੇ ਪਹੁੰਚ ਗਈਆਂ ਸਨ। ਇਹ ਭਿਵਾਨੀ ਰੋਡਵੇਜ਼ ਦੀ ਬੱਸ ਹੈ।ਘਟਨਾ ਵਿੱਚ ਕਰੂਜ਼ਰ ਪਲਟ ਗਿਆ ਅਤੇ ਲਾਸ਼ਾਂ ਗੱਡੀ ਦੇ ਅੰਦਰ ਹੀ ਫਸ ਗਈਆਂ, ਜਿਨ੍ਹਾਂ ਨੂੰ ਕਾਫੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢਿਆ ਗਿਆ। ਜ਼ਖ਼ਮੀਆਂ ਦਾ ਜੀਂਦ ਜਨਰਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਕਰੂਜ਼ਰ ਵਿੱਚ ਸਵਾਰ ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ ਕੁਝ ਬੱਚੇ ਵੀ ਸ਼ਾਮਲ ਹਨ।