Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਹਰਿਆਣਾ ‘ਚ ਸਵੇਰੇ 3.57 ਵਜੇ ਭੂਚਾਲ ਦੇ ਝਟਕੇ ਕੀਤੇ ਮਹਿਸੂਸ

ਹਰਿਆਣਾ ‘ਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.2 ਮਾਪੀ ਗਈ। ਰਿਪੋਰਟ ਦੇ ਮੁਤਾਬਿਕ ਉੱਤਰੀ ਭਾਰਤ ਵਿੱਚ ਮਹੀਨੇ ਵਿੱਚ ਚੌਥੀ ਵਾਰ ਹੈ ਜਦੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ਜਿਸ ਵਿੱਚੋਂ 2 ਵਾਰ ਕੇਂਦਰ ਜੰਮੂ ਕਸ਼ਮੀਰ ਅਤੇ ਇੱਕ ਵਾਰ ਲੇਹ ਲੱਦਾਖ ਸੀ। ਇਸ ਵਾਰ ਕੇਂਦਰ ਹਰਿਆਣਾ ਦਾ ਰੋਹਤਕ ਰਿਹਾ ਹੈ। ਇਸ ਦਾ ਅਸਰ ਹਰਿਆਣਾ ਦੇ ਨਾਲ-ਨਾਲ ਪੰਜਾਬ, ਦਿੱਲੀ ਅਤੇ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲਿਆ।ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਸਵੇਰੇ 3.57 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਜ਼ਿਆਦਾਤਰ ਲੋਕ ਇਸ ਨੂੰ ਮਹਿਸੂਸ ਨਹੀਂ ਕਰ ਸਕੇ। ਜਿਸ ਸਮੇਂ ਭੂਚਾਲ ਆਇਆ ਉਸ ਸਮੇਂ ਲੋਕ ਆਪਣੇ ਘਰਾਂ ‘ਚ ਸੁੱਤੇ ਹੋਏ ਸਨ। ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਫਿਲਹਾਲ ਕੋਈ ਸੂਚਨਾ ਨਹੀਂ ਹੈ।ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ ਹਰਿਆਣਾ ਦੇ ਰੋਹਤਕ ‘ਚ ਸੀ। ਇਸ ਮਹੀਨੇ ਦੀ ਸ਼ੁਰੂਆਤ ‘ਚ 6 ਜੂਨ ਨੂੰ ਹਰਿਆਣਾ ਦੇ ਝੱਜਰ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਸਮੇਂ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 2.5 ਮਾਪੀ ਗਈ ਸੀ।ਦੂਜੇ ਪਾਸੇ ਜੰਮੂ ਖੇਤਰ ਵਿੱਚ ਪਿਛਲੇ ਹਫ਼ਤੇ ਇੱਕ ਦਿਨ ਵਿੱਚ ਭੂਚਾਲ ਦੇ ਪੰਜ ਝਟਕੇ ਮਹਿਸੂਸ ਕੀਤੇ ਗਏ। ਇਸ ਨਾਲ ਸਥਾਨਕ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਪ੍ਰਸ਼ਾਸਨ ਨੇ ਡੋਡਾ ਅਤੇ ਕਿਸ਼ਤਵਾੜ ਜ਼ਿਲ੍ਹਿਆਂ ਵਿੱਚ ਵਿਦਿਅਕ ਅਦਾਰੇ ਬੰਦ ਕਰਨ ਦਾ ਐਲਾਨ ਕੀਤਾ ਸੀ। ਹਾਲਾਂਕਿ ਰਿਕਟਰ ਪੈਮਾਨੇ ‘ਤੇ ਇਨ੍ਹਾਂ ਝਟਕਿਆਂ ਦੀ ਤੀਬਰਤਾ 4 ਅਤੇ 2 ਦੇ ਵਿਚਕਾਰ ਮਾਪੀ ਗਈ।ਭੂਚਾਲ ਮਾਹਿਰਾਂ ਦਾ ਕਹਿਣਾ ਹੈ ਕਿ ਧਰਤੀ ਦੇ ਹੇਠਾਂ ਪਲੇਟਾਂ ਵਿੱਚ ਹਿਲਜੁਲ ਹੋਣ ਕਾਰਨ ਕੁਝ ਸਮੇਂ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਇੱਕ ਵਾਰ ਪਲੇਟਾਂ ਦੀ ਸਥਿਤੀ ਬਦਲਣ ਤੋਂ ਬਾਅਦ ਵਾਰ-ਵਾਰ ਭੂਚਾਲ ਆਉਣਾ ਸੁਭਾਵਿਕ ਹੈ। 3 ਮਹੀਨੇ ਪਹਿਲਾਂ 21 ਮਾਰਚ ਨੂੰ ਰਾਤ ਕਰੀਬ 10.15 ਵਜੇ ਦਿੱਲੀ-ਐਨਸੀਆਰ ਵਿੱਚ 6.6 ਤੀਬਰਤਾ ਦਾ ਭੂਚਾਲ ਆਇਆ ਸੀ। ਇਸ ਦੇ ਝਟਕੇ ਯੂਪੀ, ਪੰਜਾਬ, ਜੰਮੂ-ਕਸ਼ਮੀਰ, ਉੱਤਰਾਖੰਡ, ਬਿਹਾਰ ਵਿੱਚ ਵੀ ਮਹਿਸੂਸ ਕੀਤੇ ਗਏ।