Business Khas

Latest news
ਜਲੰਧਰ ਜ਼ਿਲ੍ਹੇ ‘ਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਸੋਸ਼ਲ ਮੀਡੀਆ ਪੱਤਰਕਾਰਾਂ ਲਈ ਬਦਲਦਾ ਦੌਰ, ਏਆਈ ਅਤੇ ਨਵੀਂ ਟੈਕਨਾਲੋਜੀ ਬਣੀ ਵੱਡੀ ਚੁਣੌਤੀ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੀ ਪਤਨੀ ਚੇਨੰਮਾ ਦਾ ਦੇਹਾਂਤ ਭਾਰਤ ਦੇ ਪੁਲਾੜ ਇਤਿਹਾਸ ‘ਚ ਇਤਿਹਾਸਕ ਪਲ, ਵਿਕਰਮ-1 ਸ੍ਰੀਹਰੀਕੋਟਾ ਤੋਂ ਲਾਂਚ ਕੈਨੇਡਾ ਦੀ ਜਿੰਮ ਤੋਂ ਸਿੱਖ ਸ਼ਖਸ ਨੂੰ ਕੱਢਿਆ ਗਿਆ ਬਾਹਰ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਲੂ ਦਾ ਅਲਰਟ ਪੰਜਾਬ ਵਿਚ ਔਰਤਾਂ ਨੂੰ 1000 ਰੁਪਏ ਸਕੀਮ ਵਿਚ ਫਰਜ਼ੀਵਾੜਾ ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼

ਹਰਿਆਣਾ ਵਿਚ ਵਧ ਰਹੇ ਕੋਵਿਡ ਕੇਸ, ਮਾਸਕ ਲਾਜ਼ਮੀ, ਸਮਾਜਿਕ ਦੂਰੀ ਬਾਰੇ ਵੀ ਹਦਾਇਤਾਂ

ਹਰਿਆਣਾ ਦੇ ਕੁਝ ਹਿੱਸਿਆਂ ਵਿਚ ਵਧ ਰਹੇ ਕੋਵਿਡ ਕੇਸਾਂ ਦੇ ਮੱਦੇਨਜ਼ਰ ਸੂਬੇ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਸਾਰੇ ਸਿਹਤ ਕਾਮਿਆਂ ਅਤੇ ਜਿੱਥੇ ਇਕੱਠ ਸੌ ਵਿਅਕਤੀਆਂ ਤੋਂ ਵੱਧ ਹੈ, ਉੱਥੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਕੋਵਿਡ ਦਾ ਫੈਲਾਅ ਰੋਕਣ ਲਈ ਤਿਆਰੀਆਂ ਤੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕਿਹਾ ਕਿ ਹਸਪਤਾਲ ਆਉਣ ਵਾਲੇ ਖੰਘ ਤੇ ਜ਼ੁਕਾਮ ਨਾਲ ਪੀੜਤ ਮਰੀਜ਼ਾਂ ਦਾ ਕੋਵਿਡ ਟੈਸਟ ਲਾਜ਼ਮੀ ਹੈ।

ਚੰਡੀਗੜ੍ਹ ਪ੍ਰਸ਼ਾਸਨ ਨੇ ਵੱਖਰੇ ਤੌਰ ਉਤੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਵਸਨੀਕਾਂ ਨੂੰ ਜਨਤਕ ਥਾਵਾਂ ‘ਤੇ ਕੋਵਿਡ ਨਾਲ ਸਬੰਧਤ “ਕੀ ਕਰੀਏ ਅਤੇ ਕੀ ਨਾ ਕਰੀਏ” ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ, ਜਿਸ ਵਿੱਚ ਭੀੜ-ਭੜੱਕੇ ਵਾਲੇ ਖੇਤਰਾਂ ਵਿੱਚ ਮਾਸਕ ਪਹਿਨਣਾ ਅਤੇ ਸਮਾਜਿਕ ਦੂਰੀ ਸ਼ਾਮਲ ਹਨ।ਹਰਿਆਣਾ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਐਤਵਾਰ ਨੂੰ ਰੋਜ਼ਾਨਾ ਸਕਾਰਾਤਮਕਤਾ ਦਰ 5.54 ਪ੍ਰਤੀਸ਼ਤ ਨੂੰ ਛੂਹਣ ਤੋਂ ਬਾਅਦ ਸਰਕਾਰ ਚੌਕਸ ਹੋ ਗਈ।